ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਬੂਟੇ ਲਗਾਉਣ ਦੀ ਹੋਈ ਸ਼ੁਰੂਆਤ

  • ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੰਗਤਾਂ ਨੂੰ ਰੁੱਖ ਵੰਡ ਕੇ ਕੀਤੀ ਆਰੰਭਤਾ

ਅੰਮ੍ਰਿਤਸਰ 16 ਜੁਲਾਈ 2024 ; ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੱਲ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਦਿੱਤੇ ਆਦੇਸ਼ ਅਨੁਸਾਰ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਸ਼ੁੱਧਤਾ ਰੱਖਣ ਦਾ ਪਾਲਣ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਅੱਜ ਵੱਖ ਵੱਖ ਤਰ੍ਹਾਂ ਦੇ ਹਜਾਰਾਂ ਫਲਦਾਰ ਅਤੇ ਸਜਾਵਟੀ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ, ਮੈਂਬਰ ਸ਼੍ਰੋਮਣੀ ਕਮੇਟੀ ਜਥੇ: ਮਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਸ. ਅਮਨਬੀਰ ਸਿੰਘ ਸਿਆਲੀ,  ਸ. ਰਾਜਿੰਦਰ ਸਿੰਘ ਰੂਬੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੈਨੇਜਰ ਸ. ਹਰਵਿੰਦਰ ਸਿੰਘ ਵੇਰਕਾ ਨੇ ਇਲਾਕੇ ਦੀਆਂ ਪਹੁੰਚੀਆਂ ਸੰਗਤਾਂ ਨੂੰ ਬੂਟੇ ਵੰਡੇ ਅਤੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ I ਇਸ ਮੌਕੇ ਜਥੇਦਾਰ ਗੁਲਜਾਰ ਸਿੰਘ ਰਣੀਕੇ, ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਪੱਧਰ ਤੇ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮ ਦੀ ਪਾਲਣਾ ਕਰਦਿਆਂ ਸੰਗਤਾਂ ਦੇ ਸਹਿਯੋਗ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਵਾਸਤੇ ਇਸ ਲਹਿਰ ਨੂੰ ਅਗੇ ਵਧਾਇਆ ਜਾਵੇਗਾ। ਇਸ ਮੌਕੇ ਮੈਂਬਰ ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ. ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਕਨੂੰਨੀ ਸ਼ਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਚੀਫ ਸ. ਜਗਦੀਸ਼ ਸਿੰਘ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਬਾਬਾ ਸਾਧੂ ਸਿੰਘ, ਇੰਚਾਰਜ ਸ. ਗੁਰਮੇਜ ਸਿੰਘ, ਸ. ਸਰੂਪ ਸਿੰਘ ਅਚਿੰਤਕੋਟ, ਸ. ਇੰਦਰਜੀਤ ਸਿੰਘ, ਸ. ਫਤਿਹ ਸਿੰਘ ਕੱਲੇਵਾਲ, ਸ. ਹਰਵਿੰਦਰ ਸਿੰਘ ਕੱਲੇਵਾਲ,ਸ. ਸਤਨਾਮ ਸਿੰਘ ਪ੍ਰਧਾਨ, ਸ. ਅਮਰੀਕ ਸਿੰਘ, ਸ. ਇੰਦਰਜੀਤ ਸਿੰਘ, ਸ. ਅਜਮੇਰ ਸਿੰਘ ਸਰਪੰਚ, ਸ. ਦਰਸ਼ਨ ਸਿੰਘ ਲਹੌਰੀ ਮੱਲ, ਸ. ਹਰਜੀਤ ਸਿੰਘ ਮੈਨੇਜਰ, ਸ. ਦਲਬੀਰ ਸਿੰਘ ਪ੍ਰਧਾਨ, ਸ. ਸੁਖਚੈਨ ਸਿੰਘ ਅਚਿੰਤਕੋਟ, ਸ. ਕਸ਼ਮੀਰ ਸਿੰਘ, ਸ. ਲਖਵਿੰਦਰ ਸਿੰਘ, ਗੁਰਸੇਵਕ ਸਿੰਘ, ਜਗਜੀਤ ਸਿੰਘ,  ਸ. ਗੁਰਪ੍ਰੀਤ ਸਿੰਘ, ਸ. ਗੁਰਮੀਤ ਸਿੰਘ ਨੰਬਰਦਾਰ, ਬਾਬਾ ਹਰਭਜਨ ਸਿੰਘ ਭੂਸੇ, ਸ. ਸਰੂਪ ਸਿੰਘ, ਸ. ਦਲਬੀਰ ਸਿੰਘ, ਸ. ਗੁਰਮੀਤ ਸਿੰਘ, ਸ. ਸੁਖਚੈਨ ਸਿੰਘ, ਸ. ਸੁਰਿੰਦਰ ਸਿੰਘ ਸਰਹਾਲੀ, ਸ. ਦਰਸ਼ਨ ਸਿੰਘ, ਸ. ਸੁਖਵੰਤ ਸਿੰਘ ਸਭਰਾਂ, ਸ. ਸੰਨੀ ਸਿੰਘ, ਸਰਪੰਚ ਸ. ਕਸ਼ਮੀਰ ਸਿੰਘ, ਸ. ਮਨਦੀਪ ਸਿੰਘ, ਸ. ਜਗਜੀਤ ਸਿੰਘ ਆਦਿ ਹਾਜ਼ਰ ਸਨ।