ਫਤਿਹਗੜ੍ਹ ਚੂੜੀਆਂ ਹਲਕੇ ਦਾ ਚਹੁਪੱਖੀ ਵਿਕਾਸ, ਮੇਰੀ ਪਹਿਲੀ ਤਰਜੀਹ-ਚੇਅਰਮੈਨ ਬਲਬੀਰ ਸਿੰਘ ਪਨੂੰ

ਫ਼ਤਹਿਗੜ੍ਹ ਚੂੜੀਆਂ (ਬਟਾਲਾ), 15  ਜੁਲਾਈ 2024 : ਹਲਕਾ ਫਤਿਹਗੜ੍ਹ ਚੂੜੀਆਂ ਦਾ ਚਹੁਪੱਖੀ ਵਿਕਾਸ, ਮੇਰੀ ਪਹਿਲੀ ਤਰਜੀਹ ਹੈ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰ ਅੰਦਰ ਸੀਵਰੇਜ਼ ਦੀ ਸਮੱਸਿਆ ਹੱਲ ਕਰਨ, ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਸਮੇਤ ਵੱਖ ਵੱਖ ਵਿਕਾਸ ਕੰਮਾਂ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੋਰ ਤੇਜ਼ੀ ਨਾਲ ਪੁਜਦਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਵੱਖ ਵੱਖ ਪਿੰਡਾਂ ਦੇ ਆਗੂਆਂ, ਮੋਹਤਬਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿੱਚ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਵਰਕਰਾਂ ਦਾ ਪੂਰਾ ਮਾਣ ਸਤਿਕਾਰ ਬਣਾ ਕੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਹਲਕੇ ਅੰਦਰ ਵਿਕਾਸ ਕਰਨ ਦੀ ਥਾਂ ਆਪਣੇ ਨਿੱਜੀ ਹਿੱਤ ਪੂਰੇ ਕੀਤੇ ਗਏ, ਜਿਸ ਕਾਰਨ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ, ਜਿਸ ਸਦਕਾ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਖੇਡਾਂ, ਖੇਤੀਬਾੜੀ, ਕਿਸਾਨੀ ਸਮੇਤ ਹਰ ਵਰਗ ਦੇ ਹਿੱਤ ਵਿੱਚ ਨੀਤੀਆਂ ਬਣਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਗਿਆ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਸ ਮੌਕੇ ਅਮਰਜੀਤ ਸਿੰਘ ਪਨੂੰ, ਕਾਬਲ ਸਿੰਘ ਪਨੂੰ, ਗੁਰਮੁਖ ਸਿੰਘ ਖਹਿਰਾ, ਰਿੰਕੂ ਆਰੇ ਵਾਲੇ, ਮੰਗਲ ਸਿੰਘ,  ਮਨਜੀਤ ਸਿੰਘ ਖਹਿਰਾ, ਮੰਗਾ ਨੰਬਰਦਾਰ, ਗੁਰਪ੍ਰੀਤ ਸਿੰਘ ਮੰਨਾ, ਗੁਰਨਾਮ ਸਿੰਘ, ਅਮਰਜੀਤ ਸਿੰਘ ਖਹਿਰਾ, ਡਾ. ਸੁਰਿੰਦਰ ਸਿੰਘ, ਮੇਹਰ ਸਿੰਘ ਖਹਿਰਾ, ਹਰਵੰਤ ਸਿੰਘ ਪਨੂੰ, ਸੁੱਚਾ ਸਿੰਘ, ਜਗਦੀਪ ਕੁਮਾਰ ਹੈਪੀ,  ਮਨਦੀਪ ਸ਼ਰਮਾਂ, ਪਿੰਦਾ, ਪੁਨੀਤ ਸ਼ਰਮਾ, ਗੁਰਜੀਤ ਸਿੰਘ ਅਤੇ ਰਾਹੁਲ ਗਿੱਲ ਆਦਿ ਹਾਜਰ ਸਨ।