ਅੰਮ੍ਰਿਤਸਰ, 15 ਜਨਵਰੀ : ਸਥਾਨਕ ਪੁਲਿਸ ਵੱਲੋਂ 8 ਕਿਲੋ ਹੈਰੋਇਨ ਅਤੇ ਦੋ ਦੋਸ਼ੀਆਂ ਵੱਖ ਵੱਖ ਥਾਵਾਂ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇੱਕ ਦੋਸ਼ੀ ਕੋਲੋਂ ਤਾਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 56 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਦੋ ਵਿਅਕਤੀਆਂ ਵਿੱਚੋਂ ਇੱਕ ਠੇਕੇ ਦੇ ਜਮੀਨ ਲੈ ਕੇ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਲਿਆਉਂਦਾ ਸੀ, ਜਿੰਨ੍ਹਾਂ ਤੇ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਲੋਪੋ ਦੀ ਪੁਲਿਸ ਨੇ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ 35 ਕਰੋੜ ਰੁਪਏ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਗਦੀਪ ਸਿੰਘ ਉਰਫ ਹੀਰਾ ਵਾਸੀ ਰਾਣੀਆ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਜ਼ਮੀਨ ਠੇਕੇ ’ਤੇ ਲਈ ਹੋਈ ਹੈ। ਜਿੱਥੇ ਉਹ ਡਰੋਨ ਰਾਹੀਂ ਹੈਰੋਇਨ ਨੂੰ ਖੇਤਾਂ ਵਿੱਚ ਸੁੱਟਵਾਉਂਦਾ ਸੀ ਅਤੇ ਫਿਰ ਟਰੈਕਟਰਾਂ ਰਾਹੀਂ ਸਪਲਾਈ ਕਰਦਾ ਸੀ। ਪੁਲਿਸ ਨੇ ਟੀਮ ਬਣਾ ਕੇ ਛਾਪਾ ਮਾਰ ਕੇ ਖੇਤਾਂ ਵਿਚ ਸੁੱਟੀ 5 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਮੁਲਜ਼ਮ ਜਗਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਦੂਜੇ ਮਾਮਲੇ ਵਿੱਚ ਪੁਲਿਸ ਨੇ ਸਾਹਿਲ ਕੋਲੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਸਾਹਿਲ ਕੋਲੋਂ ਦੋ ਪਿਸਤੌਲ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਮੁਲਜ਼ਮ ਨੇ ਕਤਲ ਵਿੱਚ ਵਰਤਿਆ ਸੀ। ਸਾਹਿਲ ਕਤਲ ਨੂੰ ਅੰਜਾਮ ਦੇਣ ਵਾਲੇ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਦਾ ਗੁਰਗਾ ਹੈ। ਪੁਲਿਸ ਇਸ ਮਾਮਲੇ ਵਿੱਚ ਰਾਹੁਲ ਅਤੇ ਗਗਨਦੀਪ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਜੰਡਿਆਲਾ ਪੁਲਿਸ ਨੇ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।