- ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ
ਬਟਾਲਾ, 07 ਨਵੰਬਰ 2024 : ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 6 ਨਵੰਬਰ ਤੱਕ 608725 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 589989 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਕਿਸਾਨਾਂ ਨੂੰ 1220.28 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 77 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਪਨਗਰੇਨ ਵਲੋਂ 229098 ਮੀਟਰਕ ਟਨ, ਮਾਰਕਫੈੱਡ ਵਲੋਂ 156347 ਮੀਟਰਕ ਟਨ, ਪਨਸਪ ਵਲੋਂ 135376 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 64630 ਐੱਫ.ਸੀ.ਆਈ ਵੱਲੋਂ 4495 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।