ਭਾਈ ਬਲਦੇਵ ਸਿੰਘ ਵਡਾਲਾ ਨੂੰ ਹਵਾਈ ਅੱਡੇ 'ਤੇ ਸਕਰੀਨਿੰਗ ਲਈ ਪੱਗਾਂ ਉਤਾਰਨ ਲਈ ਕਹਿਣਾ ਮੰਦਭਾਗਾ : ਕੈਬਨਿਟ ਮੰਤਰੀ ਧਾਲੀਵਾਲ

ਅੰਮ੍ਰਿਤਸਰ, 29 ਸਤੰਬਰ 2024 : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸਾਡੀ ਪੱਗ ਨੂੰ ਏਅਰਪੋਰਟ ਤੇ ਇਸ ਤਰੀਕੇ ਨਾਲ ਉਤਾਰਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਬਲਦੇਵ ਸਿੰਘ ਵਡਾਲਾ ਸਿੱਖ ਕੌਮ ਦੇ ਮਹਾਨ ਕੀਰਤਨੀ ਹਨ, ਜੇਕਰ ਉਹਨਾਂ ਨਾਲ ਇਸ ਤਰੀਕੇ ਨਾਲ ਹੋਇਆ ਹੈ ਤਾਂ ਮੈਂ ਇਸ ਦੀ ਨਿੰਦਾ ਕਰਦਾ ਹਾਂ। ਉਹਨਾਂ ਕਿਹਾ ਕਿ ਅਮਰੀਕਾ ਵਿੱਚ ਬਹੁਤ ਸਾਰੇ ਸਿੱਖ ਵੱਸਦੇ ਹਨ ਅਤੇ ਹਰ ਇੱਕ ਨੂੰ ਪੱਗ ਦੀ ਅਹਿਮੀਅਤ ਬਾਰੇ ਪਤਾ ਹੈ। ਉਹਨਾਂ ਕਿਹਾ ਕਿ ਅਮਰੀਕਾ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਏਅਰਪੋਰਟ ਉੱਪਰ ਜਿਸ ਵੀ ਅਫਸਰ ਵੱਲੋਂ ਭਾਈ ਬਲਦੇਵ ਸਿੰਘ ਵਡਾਲਾ ਦੀ ਪੱਗ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਸ ਵਿਰੁੱਧ ਕਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮੈਂ ਅਮਰੀਕਾ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਕਿਸੇ ਏਅਰਪੋਰਟ ਉੱਪਰ ਪੱਗ ਉਤਾਰਨ ਦਾ ਫਰਮਾਨ ਹੈ ਤਾਂ ਉਸ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।