ਸਕੂਲ ਆਫ ਐਂਮੀਨੈੱਸ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਸ੍ਰੀ ਹਰਗੋਬਿੰਦਪੁਰ ਸਾਹਿਬ , 20 ਅਕਤੂਬਰ : ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ‘ਆਬਾਦ ਸਿੱਖਿਆ’ ਤਹਿਤ ਸਕੂਲ ਆਫ ਐਂਮੀਨੈੱਸ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਰਜਨੀ ਬਾਲਾ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕੌਸਲਰ-ਕਮ-ਨੋਡਲ ਅਫਸਰ, ਸਕੂਲ ਸਟਾਫ ਅਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪਿ੍ਰੰਸੀਪਲ ਰਜਨੀ ਬਾਲਾ ਤੇ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਜਾਗਰੂਕ ਹੋਣਾ ਸਮੇਂ ਦੀ ਬਹੁਤ ਵੱਡੀ ਲੋੜ ਹੈ ਅਤੇ ਅਸੀਂ ਸਾਰੇ ਰਲ ਕੇ ਇਸ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰ ਸਕਦੇ ਹਾਂ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ ਭਰ ਅੰਦਰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਉਨਾਂ ਅੱਗੇ ਕਿਹਾ ਕਿ ਜੋ ਵਿਅਕਤੀ ਕਿਸੇ ਕਾਰਨ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਹੈ, ਉਸ ਨੂੰ ਜੀਵਨ ਦੀ ਮੁੱਖ ਧਾਰਾ ਵਿੱਚ ਵਾਪਸ ਲਿਆ ਕੇ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਉਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਹੋਇਆਂ ਕਿਹਾ ਕਿ ਉਹ ਆਪਣੇ ਘਰਾਂ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ। ਇਸ ਮੌਕੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।