ਸਾਂਝ ਕੇਂਦਰ ਫਤਿਹਗੜ੍ਹ ਚੂੜੀਆਂ ਵਿਖੇ ਨਸ਼ਾਖੋਰੀ, ਸਾਈਬਰ ਕਰਾਈਮ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਸਮਾਗਮ 

ਫਤਿਹਗੜ੍ਹ ਚੂੜੀਆਂ (ਬਟਾਲਾ), 10 ਅਪ੍ਰੈਲ : ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਸਾਂਝ ਕੇਂਦਰ ਫਤਿਹਗੜ੍ਹ ਚੂੜੀਆਂ ਵਿਖੇ ਨਸ਼ਾਖੋਰੀ, ਸਾਈਬਰ ਕਰਾਈਮ, ਔਰਤਾਂ ਦੇ ਅਧਿਕਾਰਾਂ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਨਾਲ ਹਮਦਰਦੀ ਦਾ ਵਤੀਰਾ ਅਪਣਾਇਆ ਜਾਵੇ ਅਤੇ ਉਸਦੇ ਇਲਾਜ ਲਈ ਪੀੜਤ ਨੂੰ ਮੁੜ ਵਸੇਬੇ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ। ਜਾਗਰੂਕਤਾ ਸਮਾਗਮ ਵਿੱਚ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਸਿਹਤਮੰਦ, ਤਣਾਅ ਮੁਕਤ ਅਤੇ ਜੀਵਨ ਸ਼ੈਲੀ ਨੂੰ ਉਤਸ਼ਾਹਤਿ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਈਬਰ ਕਰਾਈਮ ਅਤੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।