ਬਲਬੀਰ ਸਿੰਘ ਪੰਨੂੰ ਚੇਅਰਮੈਨ ਪਨਸਪ ਵੱਲੋਂ ਆਪਣੇ ਗ੍ਰਹਿ ਵਿਖੇ ਕੀਤੀ ਲੋਕ ਮਿਲਣੀ

  • ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਕੀਤੀਆਂ ਗਈਆਂ ਹੱਲ 
  • ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਦੀ ਸੇਵਾ ਲਈ ਹਾਜ਼ਰ ਹਾਂ : ਬਲਵੀਰ ਸਿੰਘ ਪੰਨੂ 

ਫਤਿਹਗੜ੍ਹ ਚੂੜੀਆਂ, 29 ਜੂਨ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਤੇ ਚੇਅਰਮੈਨ ਪਨਸਪ ਸ ਬਲਬੀਰ ਸਿੰਘ ਪੰਨੂ ਵੱਲੋਂ ਆਪਣੇ ਗ੍ਰਹਿ ਵਿਖੇ ਹਲਕਾ ਵਾਸੀਆਂ ਦੀ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ਼ ਤੌਰ ਤੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਹਲਕਾ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਬਤਾ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਆਪ ਸਰਕਾਰ ਦੀ ਹਯਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਚੇਅਰਮੈਨ ਸ ਬਲਬੀਰ ਸਿੰਘ ਪੰਨੂ ਨੇ ਦੱਸਿਆ ਕਿ ਹਲਕਾ ਫਤਿਹਗੜ ਚੂੜੀਆ ਦਾ ਸੇਵਾਦਾਰ ਹੋਣ ਦੇ ਨਾਤੇ ਬਿਨਾਂ ਕਿਸੇ ਭੇਦ ਭਾਵ ਦੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਹਲਕਾ ਵਾਸੀਆਂ ਲਈ ਸਾਫ਼-ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣਾ, ਉਨ੍ਹਾਂ ਦਾ ਫਰਜ ਹੈ। ਇਸ ਲਈ ਹਲਕਾ ਵਾਸੀਆਂ ਦੀ ਸੇਵਾ ਲਈ ਉਹ ਹਰ ਵੇਲੇ ਹਾਜ਼ਰ ਹਨ।