- ਜ਼ਿਮਨੀ ਚੋਣ ਡੇਰਾ ਬਾਬਾ ਨਾਨਕ
ਗੁਰਦਾਸਪੁਰ, 18 ਨਵੰਬਰ 2024 : ਵਿਧਾਨ ਸਭਾ ਹਲਕਾ 10- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਮਿਤੀ 20 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈਆਂ ਹਨ। ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸ਼੍ਰੀ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਮਿਤੀ 18 ਨਵੰਬਰ ਤੋਂ ਮਿਤੀ 23 ਨਵੰਬਰ ਤੱਕ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ, ਗੈਰ ਕਾਨੂੰਨੀ ਅਣਅਧਿਕਾਰਤ ਅਸੈਂਬਲੀ ਕਰਨ ਅਤੇ ਪੰਜ ਜਾਂ ਪੰਜ ਬੰਦਿਆ ਇੱਕਠੇ ਹੋਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੇ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ (ਕੇਵਲ ਚਾਰ ਵਿਅਕਤੀਆਂ ਦਾ ਗਰੁੱਪ) ਚੋਣ ਪ੍ਰਚਾਰ ਕਰਨ 'ਤੇ ਕੋਈ ਮਨਾਹੀ ਨਹੀਂ ਹੈ। ਇਸਦੇ ਨਾਲ ਹੀ ਸਾਰੀਆਂ ਰਾਜਨੀਤਕ ਪਾਰਟੀਆਂ, ਪਾਰਟੀ ਵਰਕਰ ਜੋ ਹਲਕਾ ਡੇਰਾ ਬਾਬਾ ਨਾਨਕ ਦੇ ਰਜਿਸਟਰਡ ਵੋਟਰ ਨਹੀਂ ਹਨ, ਉਹ 18 ਨਵੰਬਰ ਨੂੰ ਸ਼ਾਮ 06.00 ਵਜੇ ਤੋਂ 20 ਨਵੰਬਰ 2024 ਤੱਕ ਹਲਕਾ ਡੇਰਾ ਬਾਬਾ ਨਾਨਕ ਵਿਖੇ ਨਹੀਂ ਠਹਿਰਣਗੇ।