ਟਰੈਕਟਰਾਂ ਦੇ ਨਾਲ ਵੱਖ-ਵੱਖ ਕਿਸਮ ਦੇ ਸਟੰਟ/ਕਰਤਬ ਕਰਨ ’ਤੇ ਪਾਬੰਦੀ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ 31 ਅਕਤੂਬਰ : ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਸ੍ਰੀ ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਮੇਲਿਆਂ ਜਾਂ ਤਿਉਹਾਰਾਂ ’ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ਤੇ ਪੂਰਨ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੇਲਿਆਂ, ਤਿਉਹਾਰਾਂ ਦੌਰਾਨ ਲੋਕਾਂ ਦੁਆਰਾ ਟਰੈਕਟਰਾਂ ਦੇ ਨਾਲ ਵੱਖ-ਵੱਖ ਕਿਸਮ ਦੇ ਸਟੰਟ/ਕਰਤੱਬ ਆਦਿ ਕੀਤੇ ਜਾਂਦੇ ਹਨ। ਇਹ ਸਟੰਟ/ਕਰਤੱਬ ਕਰਨ ਵਿੱਚ ਸਟੰਟ/ਕਰਤੱਬ ਕਰਨ ਵਾਲੇ ਵਿਅਕਤੀਆਂ ਅਤੇ ਦੂਜਿਆਂ ਦੀ ਜਾਨ ਨੂੰ ਵੀ ਖਤਰੇ ਵਿੱਚ ਪਾਇਆ ਜਾਂਦਾ ਹੈ, ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇਨਾਂ ਮੇਲਿਆਂ ਜਾਂ ਤਿਉਹਾਰਾਂ ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ਤੇ ਰੋਕ ਲਗਾਈ ਜਾਣੀ ਬਹੁਤ ਜ਼ਰੂਰੀ ਹੈ। ਇਹ ਹੁਕਮ ਮਿਤੀ 31 ਅਕਤੂਬਰ 2023 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।