15 ਜਨਵਰੀ ਨੂੰ ਪਿੰਡ ਤੁਗਲਵਾਲ ਵਿਖੇ ਲੱਗੇਗਾ ਡੇਅਰੀ ਵਿਭਾਗ ਦਾ ਬਲਾਕ ਪੱਧਰੀ ਸੈਮੀਨਾਰ

ਗੁਰਦਾਸਪੁਰ, 11 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਤੁਗਲਵਾਲ ਵਿਖੇ ਮਿਤੀ 15 ਜਨਵਰੀ 2024 ਨੂੰ ਸਵੇਰੇ 10:30 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ। ਉਨਾਂ ਕਿਹਾ ਕਿ ਸੈਮੀਨਾਰ ਵਿਚ ਪਸ਼ੂ ਪਾਲਕਾਂ/ਕਿਸਾਨਾਂ ਨੂੰ ਉਨਾਂ ਦੇ ਪਸ਼ੂਆਂ ਲਈ ਮਿਨਰਲ ਮਿਕਸਸਰ (ਧਾਤਾਂ ਦਾ ਚੂਰਾ) ਅਤੇ ਕਿੱਟਾਂ ਦੇ ਨਾਲ ਲਿਟਰੇਚਰ ਵੀ ਵੰਡਿਆ ਜਾਵੇਗਾ।