ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਨੂੰ ਸੁਟਿਆ, 1 ਕਿਲੋ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ : ਅਟਾਰੀ ਦੇ ਪਿੰਡ ਰੋਡਾਂਵਲੀ ਵਿੱਚ ਬੀਐਸਐਫ ਨੂੰ ਪਾਕਿਸਤਾਨੀ ਡਰੋਨ ਦੀ ਹੱਲਚਲ ਮਹਿਸੂਸ ਕੀਤੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਫਾਇਰਿੰਗ ਕਰਕੇ ਡਰੋਨ ਨੂੰ ਹੇਠਾ ਸੁੱਟ ਲਿਆ। ਬੀਐਸਐਫ ਨੇ ਇਸ ਮੌਕੇ 7 ਰਾਉਂਡ ਫਾਇਰ ਕੀਤੇ।ਬੀਐਸਐਫ ਨੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਅਤੇ ਇਕ ਪੈਕੇਟ ਬਰਾਮਦ ਕੀਤਾ। ਡਰੋਨ ਦੇ ਨਾਲ  ਬੰਨ੍ਹੇ ਪੈਕੇਟ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਜਿਸ ਕਾਰਨ ਹਰ ਰੋਜ਼ ਸਰਹੱਦ 'ਤੇ ਬੀ.ਐੱਸ.ਐੱਫ. ਡਰੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ।