ਅੰਮ੍ਰਿਤਸਰ 19 ਨਵੰਬਰ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਾਬਾ ਬੁੱਢਾ ਜੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਮਦਾਸ ਵਿਖੇ ਇੱਕ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਚਾਰਦਿਵਾਰੀ, ਬਾਥਰੂਮਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸ: ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਮੁੱਖ ਉਦੇਸ਼ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣਾ ਰਿਹਾ ਹੈ। ਉਨਾਂ ਕਿਹਾ ਕਿ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਵੀ ਟ੍ਰੇਨਿੰਗ ਦਿਵਾਈ ਗਈ ਹੈ ਤਾਂ ਜੋ ਸਾਡੇ ਬੱਚੇ ਅੱਗੇ ਚਲ ਕੇ ਕਾਮਯਾਬ ਬਣਾ ਸਕਣ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਵੀ ਬਣਾਏ ਗਏ ਹਨ, ਜਿਥੇ ਬੱਚਿਆਂ ਨੂੰ ਮੁੱਢਲਾ ਢਾਂਚੇ ਤੋਂ ਇਲਾਵਾ, ਖੇਡ ਮੈਦਾਨ, ਕੰਪਿਊਟਰਾਈਜ਼ਡ ਸਿੱਖਿਆ ਅਤੇ ਸਕੂਲਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਧਾਲੀਵਾਲ ਨੇ ਦੱਸਿਆ ਕਿ ਮਾਨ ਸਰਕਾਰ ਹੁਣ ਤੱਕ 48 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਚੁੱਕੀ ਹੈ। ਉਨਾਂ ਦੱਸਿਆ ਕਿ ਸਰਕਾਰੀ ਨੌਕਰੀਆਂ ਵਿੱਚ ਭਾਈ ਭਤੀਜਾਵਾਦ ਨੂੰ ਨਹੀਂ ਬਲਿਕ ਯੋਗਤਾ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ , ਸ: ਖੁਸ਼ਪਾਲ ਸਿੰਘ ਧਾਲੀਵਾਲ, ਜਿਲ੍ਹਾ ਸਿੱਖਿਆ ਅਫ਼ਸਰ ਸ: ਹਰਭਗਵੰਤ ਸਿੰਘ , ਸ੍ਰੀ ਰਾਜੀਵ ਮਾਦਾਨ, ਰਾਜਾ ਹਰਬੀਰ ਸਿੰਘ, ਬਬਲੂ ਸਿੰਧ, ਬਲਾਕ ਪ੍ਰਧਾਨ ਸ: ਹਰਪਾਲ ਸਿੰਘ ਵਾਹਲਾ, ਸ਼ਹਿਰੀ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ੍ਰੀਮਤੀ ਕਰਮਜੀਤ ਕੌਰ, ਡਿੰਪਲ ਰਮਦਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਵੀ ਹਾਜ਼ਰ ਸਨ।