ਕੈਬਨਿਟ ਮੰਤਰੀ ਈ.ਟੀ.ਓ. ਨੂੰ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ 3 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੀਆਂ  ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਪੂਰਾ ਖਿਆਲ ਰੱਖ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਪ੍ਰਾਪਤ ਕਰਨ ਸਮੇਂ ਕੀਤਾ ਅਤੇ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਉਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤੀ ਜਾਂਦੀ ਹੈ ਅਤੇ ਸਾਡੀ ਸਰਕਾਰ ਇਨਾਂ ਦੀਆਂ ਮੰਗਾਂ ’ਤੇ ਪੂਰੀ ਸੁਹਿਰਦਤਾ ਨਾਲ ਪੂਰਾ ਕਰੇਗੀ ਅਤੇ ਇਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਕੈਬਨਿਟ ਮੰਤਰੀ ਸ: ਈ.ਟੀ.ਓ. ਨੂੰ ਆਪਣਾ ਮੰਗ ਪੱਤਰ ਸੌਂਪਿਆ।