ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਵਿਠਵਾਂ  ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

  • ਪੰਜਾਬ ਸਰਕਾਰ ਨੇ ਮਹਿਜ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲਏ-ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ

ਸ੍ਰੀ ਹਰਗੋਬਿੰਦਪੁਰ ਸਾਹਿਬ 3 ਜੂਨ : ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵਿਠਵਾਂ ਤੋਂ ਪਿੰਡਾਂ ਰੋੜੀ ਤੱਕ 399.76 ਲੱਖ ਦੀ ਲਾਗਤ ਨਾਲ ਸੜਕ ਚੌੜੀ ਅਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਲਕਾ ਵਿਧਾਇਕ ਐਂਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਅਭਿਸ਼ੇਕ ਵਰਮਾ ਨਾਇਬ ਤਹਿਸੀਲਦਾਰ ਕਾਦੀਆਂ, ਐਕਸੀਅਨ ਪੀਡਬਲਿਊਡੀ ਹਰਜੋਤ ਸਿੰਘ ਅਤੇ ਸਬੰਧਤ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੀਆਂ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਮਹਿਜ਼ 14 ਦੇ ਮਹੀਨਿਆਂ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫ਼ੈਸਲੇ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬੇ ਅੰਦਰ ਸਹਿਤ ਸਹੂਲਤਾਂ ਦੇਣ ਦੇ ਮੰਤਵ ਨਾਲ 500 ਤੋਂ ਜ਼ਿਆਦਾ ਆਮ ਆਦਮੀ ਕਲੀਨਿਕ ਖੋਲੇ ਗਏ ਹਨ,600 ਯੂਨਿਟ ਬਿਜਲੀ ਮਾਫੀ ,29 ਹਜ਼ਾਰ ਤੋਂ ਵੱਧ ਨੌਕਰੀਆਂ ਸਮੇਤ ਵੱਖ-ਵੱਖ ਵੱਡੇ ਲੋਕ ਪੱਖੀ ਫ਼ੈਸਲੇ ਲਏ ਗਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਪਿੰਡ ਵਿੱਠਵਾਂ ਸੜਕ ਦੀ ਨਵੀਨੀਕਰਨ ਨਾਲ ਇਸ ਪਿੰਡ ਦੇ ਆਸ ਪਾਸ ਦੇ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਕੁੱਲ ਲਬਾਈ 5.50 ਕਿਲੋਮੀਟਰ ਹੈ ਇਸ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਤੇ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ‌ 6 ਮਹੀਨਿਆਂ ਦੇ ਸਮੇਂ ਦੌਰਾਨ ਸੰਬੰਧਤ ਵਿਭਾਗ ਵੱਲੋਂ ਮੁਕੰਮਲ ਕਰ ਦਿੱਤਾ ਜਾਵੇਗਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਝੋਨੇ ਦੀ ਬਿਜਾਈ ਸੀਜਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ  ਜਾਵੇਗੀ ਤੇ ਇਸ ਸਬੰਧੀ ਸਰਕਾਰ ਵਲੋਂ ਪੁਖਤਾ ਪਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਚਹੁਪੱਖੀ ਵਿਕਾਸ ਕਾਰਜ ਕਰਨ ਲਈ ਸਰਕਾਰ ਦ੍ਰਿੜ ਸੰਕਲਪ ਹੈ।