ਨਰੋਟ ਜੈਮਲ ਸਿੰਘ ਨਗਰ ਪੰਚਾਇਤ ਵਿਖੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਡੇਢ ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ 

  • ਨਿਰਧਾਰਤ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਕੇ ਜਨਤਾ ਨੂੰ ਕੀਤੇ ਜਾਣਗੇ ਸਮਰਪਿਤ
  • ਦੋ ਵੱਖ ਵੱਖ ਸੜਕਾਂ ਦੇ ਅਤੇ ਦੋ ਮੁੱਖ ਮਾਰਗਾਂ ਤੇ ਗੇਟਾਂ ਦਾ ਨਿਰਮਾਣ ਕਾਰਜ ਕਰਵਾਇਆ ਸੁਰੂ

ਪਠਾਨਕੋਟ, 17 ਅਕਤੂਬਰ : ਜਿਸ ਤਰ੍ਹਾਂ ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਦੇ ਵੱਖ ਵੱਖ ਇਲਾਕਿਆਂ ਅੰਦਰ ਪੰਜਾਬ ਦੇ ਵੱਖ ਵੱਖ ਵਰਗਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ ਉਸ ਅਧੀਨ ਹੀ ਅੱਜ ਵਿਧਾਨ ਸਭਾ ਹਲਕਾਂ ਭੋਆਂ ਦੇ ਨਰੋਟ ਜੈਮਲ ਸਿੰਘ ਖੇਤਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਦੇ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਅੱਜ ਉਦਘਾਟਣ ਕੀਤਾ ਗਿਆ ਹੈ ਅਤੇ ਜਲਦੀ ਹੀ ਇਹ ਕੰਮ ਮੁਕੰਮਲ ਕਰ ਕੇ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਨਰੋਟ ਜੈਮਲ ਸਿੰਘ ਵਿਖੇ ਵੱਖ ਵੱਖ ਸੜਕਾਂ ਦੇ ਉਦਘਾਟਣ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਬੱਬੀ ਨਰੋਟ ਜੈਮਲ ਸਿੰਘ, ਪਿ੍ਰੰਸੀਪਲ ਪਾਲ ਸਿੰਘ, ਪਰਵੀਨ ਸਰਪੰਚ ਮਸਤਪੁਰ, ਸੋਰਵ ਬਹਿਲ ਅਤੇ ਹੋਰ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਅਧੀਨ ਹੀ ਅੱਜ ਨਰੋਟ ਜੈਮਲ ਸਿੰਘ ਅੰਦਰ ਦੋ ਵੱਡੇ ਕਾਰਜ ਉਨ੍ਹਾਂ ਸੜਕਾਂ ਦੇ ਨਿਰਮਾਣ ਕਰਵਾਏ ਜਾ ਰਹੇ ਹਨ ਜੋ ਲੰਮੇ ਸਮੇਂ ਤੋਂ ਨਹੀਂ ਬਣ ਰਹੀਆਂ ਸਨ। ਇਸ ਤੋੇ ਇਲਾਵਾ ਭਾਵੈਂ ਕਿ ਨਰੋਟ ਜੈਮਲ ਸਿੰਘ ਨੂੰ ਨਗਰ ਪੰਚਾਇਤ ਦਾ ਦਰਜਾ ਤਾਂ ਦਿੱਤਾ ਹੋਇਆ ਹੈ ਪਰ ਪਿੰਡ ਦੀ ਅਪਣੀ ਕੋਈ ਵੀ ਪਹਿਚਾਣ ਨਹੀਂ ਬਣ ਪਾਈ। ਪਿੰਡ ਨੂੰ ਵੱਖਰੀ ਪਹਿਚਾਣ ਦੇਣ ਦੇ ਲਈ ਪਿੰਡ ਦੇ ਦੋ ਮੁੱਖ ਮਾਰਗ ਜਿਨ੍ਹਾਂ ਵਿੱਚੋਂ ਇੱਕ ਫਤਿਹਪੁਰ ਵੱਲੋਂ ਆਉਂਦੇ ਮਾਰਗ ਤੇ ਅਤੇ ਦੂਸਰਾ ਕੋਹਲੀਆਂ ਤੋਂ ਆ ਰਹੇ ਮਾਰਗਾਂ ਤੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਦੋ ਮੁੱਖ ਰਸਤਿਆਂ ਤੇ ਵੱਡੇ ਗੇਟਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੇਟ ਦੇ ਨਿਰਮਾਣ ਦੇ ਨਾਲ ਪਿੰਡ ਨਰੋਟ ਜੈਮਲ ਸਿੰਘ ਨੂੰ ਇੱਕ ਵੱਖਰੀ ਪਹਿਚਾਣ ਮਿਲੇਗੀ। ਉਨ੍ਹਾਂ ਕਿਹਾ ਕਿ ਅੱਜ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਇਨ੍ਹਾਂ ਕਾਰਜਾਂ ਦਾ ਉਦਘਾਟਣ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਸੰਬਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਵੀ ਜਾਰੀ ਕੀਤੇ ਗਏ ਹਨ ਕਿ ਬਹੁਤ ਹੀ ਚੰਗੇ ਢੰਗ ਦੇ ਨਾਲ ਇਨ੍ਹਾਂ ਕਾਰਜਾਂ ਨੂੰ ਕਰ ਕੇ ਨੇਪਰੇ ਚਾੜਿਆ ਜਾਵੈ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਲੋਕਾਂ ਨੂੰ ਮਿਲੇ ਹਨ ਇਹ ਭਰੋਸਾ ਦਿਲਾਇਆ ਸੀ ਕਿ ਨਗਰ ਪੰਚਾਇਤ ਨੂੰ ਲੈ ਕੇ ਵੱਡੇ ਕੰਮ ਕੀਤੇ ਜਾਣਗੇ  ਅਤੇ ਅੱਜ ਉਨ੍ਹਾਂ ਨੂੰ ਖੁਸੀ ਹੈ ਕਿ ਨਰੋਟ ਜੈਮਲ ਸਿੰਘ ਵਿਖੇ ਦੋ ਗਲੀਆਂ ਜਿਨ੍ਹਾਂ ਵਿੱਚੋਂ ਇੱਕ ਬਾਬਾ ਲਾਲ ਦਿਆਲ ਮੰਦਿਰ ਨੂੰ ਜਾਂਦੀ ਹੈ ਅਤੇ ਨਗਰ ਪੰਚਾਇਤ ਦਫਤਰ ਨਰੋਟ ਜੈਮਲ ਸਿੰਘ ਦੇ ਸਾਹਮਣੇ ਤੋਂ ਗੁਜਰਦੀ ਹੈ ਕਰੀਬ ਇੱਕ ਕਿਲੋਮੀਟਰ ਲੰਬਾਈ ਦੀ ਇਸ ਗਲੀ ਦਾ ਅਤੇ ਦੂਸਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਜਾਂਦੀ ਗਲੀ ਜਿਸ ਨੂੰ ਆਰੇ ਵਾਲੀ ਗਲੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਜਿਸ ਦੀ ਹਾਲਤ ਪਹਿਲਾ ਕਾਫੀ ਖਸਤਾ ਸੀ ਇਸ ਗਲੀ ਦਾ ਵੀ ਵਧੀਆਂ ਢੰਗ ਨਾਲ ਗਲੀ ਦੇ ਨਿਰਮਾਣ ਕਾਰਜ ਦਾ ਅੱਜ ਉਦਘਾਟਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਹੋਂਦ ਵਿੱਚ ਆਈ ਹੈ ਇਹ ਸਭ ਤੋਂ ਵੱਡਾ ਪ੍ਰੋਜੈਕਟ ਇਸ ਪਿੰਡ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਂਣ ਵਾਲੇ ਸਮੇਂ ਦੋਰਾਨ ਵੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਵੱਡੇ ਤੋਹਫੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਤੀਸਰੇ ਫੇਜ ਅੰਦਰ ਨਰੋਟ ਜੈਮਲ ਸਿੰਘ ਨੂੰ ਵੀ ਆਮ ਆਦਮੀ ਕਲੀਨਿਕ ਮਿਲਿਆ ਹੈ ਅਤੇ 24 ਅਕਤੂਬਰ ਨੂੰ ਇਸ ਦਾ ਉਦਘਾਟਣ ਕੀਤਾ ਜਾਵੈਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਆਮ ਆਦਮੀ ਕਲੀਨਿਕ ਖੋਲਣ ਦਾ ਜੋ ਉਪਰਾਲੇ ਹੈ ਉਹ ਲੋਕਾਂ ਲਈ ਬਹੁਤ ਵੱਡੀ ਰਾਹਤ ਹੈ ਕਿਉਕਿ ਅੱਜ ਦੇ ਸਮੇਂ ਵਿੱਚ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਹਰੇਕ ਤਰ੍ਹਾਂ ਦਾ ਟੈਸਟ ਅਤੇ ਹਰੇਕ ਤਰ੍ਹਾਂ ਦਵਾਈ ਵੀ ਫ੍ਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ ਲੱਖਾਂ ਲੋਕ ਅਪਣਾ ਇਲਾਜ ਕਰਵਾ ਚੁੱਕੇ ਹਨ। ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਪੂਰਾ ਵੀ ਕੀਤਾ ਹੈ ਅਤੇ ਉਨ੍ਹਾਂ ਵਿਕਾਸ ਕਾਰਜਾਂ ਨੂੰ ਕੀਤਾ ਹੈ ਜੋ ਲੰਮੇ ਸਮੇਂ ਤੋਂ ਪੈਡਿੰਗ ਪਏ ਹੋਏ ਸਨ।