ਕੈਬਨਿਟ ਮੰਤਰੀ ਕਟਾਰੂਚੱਕ ਨੇ ਸਿਵਲ ਹਸਪਤਾਲ ਦੇ ਡੈਂਗੂ ਵਾਰਡ ਅਤੇ ਹੋਰਨਾਂ ਵਾਰਡਾਂ ਦਾ ਕੀਤਾ ਦੋਰਾ

  • ਸਿਵਲ ਹਸਪਤਾਲ ਪਠਾਨਕੋਟ ਵਿਖੇ ਇਲਾਜ ਲਈ ਆਏ ਮਰੀਜਾਂ ਨਾਲ ਕੀਤੀ ਗੱਲਬਾਤ ਲਿਆ ਜਾਇਜਾ

ਪਠਾਨਕੋਟ, 18 ਅਕਤੂਬਰ : ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦਾ ਵਿਸੇਸ ਤੋਰ ਤੇ ਦੋਰਾ ਕੀਤਾ ਗਿਆ, ਉਹ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਬਤੋਰ ਮੁੱਖ ਮਹਿਮਾਨ ਹਾਜਰ ਹੋਏ ਸਨ।  ਇਸ ਮੋਕੇ ਤੇ ਉਨ੍ਹਾਂ ਦੇ ਨਾਲ ਸਰਵਸ੍ਰੀ ਡਾ. ਸੁਨੀਲ ਚੰਦ ਐਸ.ਐਮ.ਓ. ਸਿਵਲ ਹਸਪਤਾਲ, ਧਰਮਬੀਰ ਸਿੰਘ ਵਣ ਮੰਡਲ ਅਫਸਰ, ਕੈਪਨਟ ਸੁਨੀਲ ਗੁਪਤਾ, ਮਨੋਹਰ ਠਾਕੁਰ ਜਰਨਲ ਸੈਕਟਰੀ ਜਿਲ੍ਹਾ ਪਠਾਨਕੋਟ, ਸਤੀਸ ਮਹਿੰਦਰੂ ਚੇਅਰਮੈਨ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ ਅਤੇ ਹੋਰ ਪਾਰਟੀ ਦੇ ਮੁੱਖ ਆਗੂ ਅਤੇ ਕਾਰਜ ਕਰਤਾ ਹਾਜਰ ਸਨ। ਸਿਵਲ ਹਸਪਤਾਲ ਪਠਾਨਕੋਟ ਦੇ ਦੋਰੇ ਦੋਰਾਨ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਜਿੱਥੇ ਡੈਂਗੂ ਵਾਰਡ ਵਿੱਚ ਪਹੁੰਚ ਕੇ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੀਤੇ ਜਾ ਰਹੇ ਇਲਾਜ ਦਾ ਵੀ ਜਾਇਜਾ ਲਿਆ। ਉੱਥੇ ਹੀ ਸਿਵਲ ਹਸਪਤਾਲ ਵਿਖੇ ਅਪਣਾ ਇਲਾਜ ਕਰਵਾਉਂਣ ਆਏ ਲੋਕਾਂ ਨਾਲ ਵੀ ਮਿਲੇ ਅਤੇ ਉਨ੍ਹਾਂ ਨੂੰ ਪੁਛਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਉਨ੍ਹਾਂ ਨੂੰ ਕਿਹੋ ਜਿਹੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਤੇ ਲੋਕਾਂ ਵੱਲੋਂ ਸੰਤੁਸਟੀ ਜਤਾਈ ਗਈ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਿਵਲ ਹਸਪਤਾਲ ਪਠਾਨਕੋਟ ਜੋ ਕਿ ਅਪਣੀਆਂ ਸੇਵਾਵਾਂ ਲਈ ਹਮੇਸਾ ਨੰਬਰ 1 ਤੇ ਰਿਹਾ ਹੈ ਅਤੇ ਅੱਜ ਉਨ੍ਹਾਂ ਹਸਪਤਾਲ ਦੇ ਦੋਰੇ ਦੋਰਾਨ ਦੇਖਿਆ ਕਿ ਡੈਂਗੂ ਨੂੰ ਲੈ ਕੇ ਸਿਵਲ ਹਸਪਤਾਲ ਵੱਲੋਂ ਕੀਤੇ ਗਏ ਸਾਰੇ ਪ੍ਰਬੰਧ ਪੁਖਤਾ ਹਨ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਉਦੇਸ ਹੈ ਕਿ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦਿੱਤੀਆਂ ਜਾਣ, ਇਸ ਅਧਾਰ ਤੇ ਹੀ ਪਿੰਡਾਂ ਅੰਦਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਅਤੇ ਲੋਕਾਂ ਨੂੰ ਫ੍ਰੀ ਵਿੱਚ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿੱਥੇ ਲੋਕਾਂ ਨੂੰ ਫ੍ਰੀ ਵਿੱਚ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਅਤੇ ਹਰੇਕ ਪ੍ਰਕਾਰ ਦਾ ਟੈਸਟ ਵੀ ਫ੍ਰੀ ਕੀਤਾ ਜਾਂਦਾ ਹੈ। ਉਨ੍ਹਾਂ ਸਿਵਲ ਹਸਪਤਾਲ ਦੇ ਡਾਕਟਰਾਂ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ।