ਅੰਮ੍ਰਿਤਸਰ, 02 ਮਾਰਚ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਹਰਭਜਨ ਸਿੰਘ ਈ.ਟੀ.ੳ, ਕੈਬਨਿਟ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ—ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ 2024 ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਰੋਜ਼ਗਾਰ ਅਤੇ ਸਵੈ— ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਹ ਕੈਂਪ ਉਹਨਾਂ ਦੇ ਪਾਰਟੀ ਦਫਤਰ ਜੁਬਲੀ ਰੋਡ ਜੈ ਰਿਜੋਰਟ ਦੇ ਸਾਹਮਣੇ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ ਸਵੈ—ਰੋਜਗਾਰ ਵਿਭਾਗ ਜਿਵੇਂ ਕਿ ਪੇਂਡੂ ਸਵੈ ਰੁਜਗਾਰ ਤਕਨੀਕੀ ਸੰਸਥਾ,ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ,ਜਿਲ੍ਹਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਵੱਲੋ ਭਾਗ ਲਿਆ ਜਾਣਾ ਹੈ ਤੇ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ(ਟੀਮ ਲੀਜ਼),ਪੇ.ਟੀ.ਐਮ, ਸਵਿਫਟ ਸਿਕਿਉਰਿਟੀ, ਆਧਾਨ ਸਲੂਸ਼ਨ ਪ੍ਰਾਈਵੇਟ ਲਿਮਿਟਿਡ, ਮੈਕਸੀਕਸ ਕੋਚਰ ਟੇਕ ਆਦਿ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਜਿਸ ਵਿੱਚ ਦਸਵੀਂ ਤੋ ਲੈ ਕੇ ਗਰੈਜੂਏਸ਼ਨ ਪਾਸ ਬੱਚਿਆਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਟੈਲੀਗ੍ਰਾਮ ਚੈਨਲ ਡੀਬੀਈਈ ਅੰਮ੍ਰਿਤਸਰ ਤੇ ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫਤਰ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਨੇ ਜਿਲ੍ਹੇ ਦੇ ਨੌਜਵਾਨਾ ਨੂੰ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ।