ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਕੋਟਲਾ ਬਾਮਾ ਵਿਖੇ ਨਵੀਂ ਉਸਾਰੀ ਲਿੰਕ ਸੜਕ ਦਾ ਕੀਤਾ ਉਦਘਾਟਨ

ਬਟਾਲਾ, 13 ਜੁਲਾਈ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਵਲੋਂ ਪਿੰਡ ਕੋਟਲਾ ਬਾਮਾ ਵਿਖੇ ਨਵੀਂ ਉਸਾਰੀ ਲਿੰਕ ਸੜਕ ਅਲੀਵਾਲ ਕੋਟਲਾ ਬਾਮਾ ਰੋਡ ਤੋਂ ਡੇਰੇ ਫ਼ਕੀਰ ਸਿੰਘ ਅਤੇ ਸਤਿਨਾਮ ਸਿੰਘ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਚੇਅਰਮੈਨ ਪਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਉਸਾਰੀ ਨਾਲ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਅਵਾਵਾਜਈ ਦੀ ਵੱਡੀ ਸਹੂਲਤ ਮਿਲੀ ਹੈ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਰਾਜ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਅੰਦਰ ਖੇਡ ਸਟੇਡੀਅਮ, ਪਾਰਕ, ਗੰਦੇ ਪਾਣੀ ਦੇ ਨਿਕਾਸੀ ਦੇ ਕੰਮ, ਗਲੀਆਂ ਤੇ ਨਾਲੀਆਂ ਦੀ ਉਸਾਰੀ ਤੋਂ ਇਲਾਵਾ ਵੱਖ-ਵੱਖ ਵਿਕਾਸ ਕੰਮਾਂ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।