ਚੇਅਰਮੈਨ ਜਗਰੂਪ  ਸਿੰਘ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਗੁਰਦਾਸਪੁਰ, 6 ਅਗਸਤ 2024 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ  ਸਿੰਘ  ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ੍ਰੀ ਜਗਰੂਪ  ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ  ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਬਿਨਾਂ ਕਿਸੇ ਭੇਦ-ਭਾਵ ਦੇ ਪਹੁੰਚਾਇਆ ਜਾਵੇ। ਮੀਟਿੰਗ ਦੌਰਾਨ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਸਹਾਈ ਹੋਏ ਹਨ।  ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਕੋਲੋਂ ਬੁਢਾਪਾ, ਆਸ਼ਰਿਤ, ਅੰਗਹੀਣ ਅਤੇ ਵਿਧਵਾ ਪੈਨਸ਼ਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਫ਼ੀਲਡ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਤਾਂ ਜੋ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰੇਕ ਆਮ ਆਦਮੀ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ, ਮੁਫ਼ਤ ਬਿਜਲੀ ਸਹੂਲਤ, ਨੌਜਵਾਨਾਂ ਨੂੰ ਨੌਕਰੀਆਂ, ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਦੇ ਨਾਲ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕਰਕੇ ਸੂਬਾ ਵਾਸੀਆਂ ਦਾ ਦਿਲ ਜਿੱਤ ਲਿਆ ਹੈ।