ਚੇਅਰਮੈਨ ਪਨੂੰ ਨੇ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਮੌਕੇ ਗਾਗਰਾਂ ਵਾਲੇ ਮੰਦਰ ਵਿਖੇ ਹਾਜ਼ਰੀ ਭਰੀ ਤੇ ਆਸ਼ੀਰਵਾਦ ਲਿਆ

ਫਤਿਹਗੜ੍ਹ ਚੂੜੀਆਂ, 22 ਜਨਵਰੀ : ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਗਾਗਰਾਂ ਵਾਲੇ ਮੰਦਰ ਫਤਹਿਗੜ੍ਹ ਚੂੜੀਆਂ ਵਿਖੇ ਕਰਵਾਇਆ ਗਿਆ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਹਾਜ਼ਰੀ ਭਰੀ ਅਤੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਬਲਾਕ ਪ੍ਰਧਾਨ ਡਾਕਟਰ ਅਨੂਪ ਕੁਮਾਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਬੱਲ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ, ਆਸ਼ੂ ਵਰਮਾ, ਰਾਜੂ ਭੰਡਾਰੀ, ਲਵਲੀ ਗੁਲਾਟੀ, ਬਲਾਕ ਪ੍ਰਧਾਨ ਇੰਦਰਜੀਤ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਬਲਾਕ ਪ੍ਰਧਾਨ ਸੈਮੂਅਲ ਗਿੱਲ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੋਜੂਦ ਸਨ। ਇਸ ਮੌਕੇ ਸੰਗਤਾਂ ਨੂੰ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਦੀ ਵਧਾਈ ਦਿੰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਨੇ ਦੁਨੀਆਂ ਨੂੰ ਸ਼ਾਂਤੀ, ਪਿਆਰ, ਸਹਿਣਸ਼ੀਲਤਾ ਤੇ ਸ਼ਾਂਝੀਵਾਲਤਾ ਦਾ ਸੁਨੇਹਾ ਦਿੱਤਾ। ਉਨਾਂ ਕਿਹਾ ਕਿ ਅੱਜ ਲੋੜ ਹੈ ਕਿ ਭਗਵਾਨ ਸ੍ਰੀ ਰਾਮ ਜੀ ਵਲੋਂ ਦਿੱਤੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਸੂਬੇ ਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਯੋਗਦਾਨ ਪਾਈਏ।