5 ਦਿਨਾਂ ਬਾਅਦ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆ ਦਾ ਮੁੱਖ ਮੰਤਰੀ ਮਾਨ ਨੂੰ ਖਿਆਲ ਆ ਹੀ ਗਿਆ : ਮਜੀਠੀਆ 

ਅੰਮ੍ਰਿਤਸਰ, 24 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ਼ ਕਸਦਿਆਂ ਕਿਹਾ ਕਿ ਆਖਿਰ 5 ਦਿਨਾਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆ ਦਾ ਖਿਆਲ ਆ ਹੀ ਗਿਆ। ਉਨ੍ਹਾਂ ਆਪ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ ਕਿ ਸ਼ਰਾਬ ਸਰਕਾਰੀ ਠੇਕੇ ਤੋਂ ਖਰੀਦ ਕੇ ਪੀਤੀ ਹੁੰਦੀ ਤੇ ਸਰਕਾਰ ਜਿੰਮੇਵਾਰ ਸੀ ਬਾਰੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲੇ ਸੰਗਰੂਰ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਸ਼ਰਾਬ ਦੀ ਵਿੱਕਰੀ ਪੁਲਿਸ ਪ੍ਰਸ਼ਾਸਨ ਤੇ ਰਾਜਨੀਤਕ ਲੀਡਰਾਂ ਦੀ ਰਹਿਨੁਮਾਈ ਤੋਂ ਬਿਨਾਂ ਰਹਿਨੁਮਾਈ ਤੋਂ ਬਿਨਾਂ ਨਹੀਂ ਹੋ ਸਕਦੀ? ਉਨ੍ਹਾਂ ਕਿਹਾ ਕਿ ਜਦੋਂ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਹੋਈਆਂ ਸਨ, ਉਸ ਸਮੇਂ ਭਗਵੰਤ ਮਾਨ ਜੀ ਤੁਸੀਂ ਕਤਲ ਦੇ ਪਰਚੇ ਦਰਜ ਕਰਨ ਦੀ ਮੰਗ ਕਰਦੇ ਸੀ ਅਤੇ CBI ਤੋਂ ਜਾਂਚ ਦੀ ਮੰਗ ਕਰਦੇ ਸੀ। ਹੁਣ ਤੁਹਾਡੀ ਆਪਣੀ ਸਰਕਾਰ ਹੈ ਕਾਰਵਾਈ ਕਿਉਂ ਨਹੀ ਤੁਸੀਂ ਕਤਲ ਧਾਰਾ ਤਹਿਤ ਪਰਚੇ ਦਰਜ ਕਰਦੇ? ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਦਿੱਲੀ ਜਾ ਕੇ ਭਗਵੰਤ ਮਾਨ ਕੇਜਰੀਵਾਲ ਦੇ ਹੱਕ 'ਚ ਧਰਨਾ ਲਗਾ ਸਕਦਾ ਹੈ ਤਾਂ ਜਹਰੀਲੀ ਸ਼ਰਾਬ ਪੀਣ ਕਰਕੇ 21 ਲੋਕਾਂ ਦੀ ਜਾਨ ਨੂੰ ਲੈ ਕੇ ਉਹਨਾਂ ਵੱਲੋਂ ਪ੍ਰਦਰਸ਼ਨ ਕਿਉਂ ਨਹੀਂ ਕੀਤਾ ਜਾ ਰਿਹਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿੰਦੇ ਸਨ ਕਿ ਭਗਵੰਤ ਸਿੰਘ ਮਾਨ ਹਮੇਸ਼ਾ ਹੀ ਦਿੱਲੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਲੇਕਿਨ ਉਹਨਾਂ ਵੱਲੋਂ ਕਦੀ ਵੀ ਪੰਜਾਬ ਦੀ ਸਾਰ ਨਹੀਂ ਲਈ ਗਈ।