ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਪੰਜਵੜ੍ਹ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

  • ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 150 ਅਰਜ਼ੀਆਂ ਦਾ ਮੌਕੇ ‘ਤੇ ਕੀਤਾ ਗਿਆ ਨਿਪਟਾਰਾ

ਤਰਨ ਤਾਰਨ, 10 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਪੰਜਵੜ੍ਹ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ  ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਪਿੰਡ ਪੰਜਵੜ੍ਹ ਕਲਾਂ, ਪੰਜਵੜ੍ਹ ਭੋਜੀਆਂ, ਮਾਲੂਵਾਲ ਅਤੇ ਕੰਬੋਅ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ।ਅੱਜ ਦੇ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 150 ਅਰਜ਼ੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ।ਇਹਨਾਂ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।