ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 4 ਸਤੰਬਰ ਨੂੰ

ਗੁਰਦਾਸਪੁਰ, 28 ਅਗਸਤ : ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 4 ਸਤੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ ਸਫਲਤਾਪੂਰਵਕ ਟੇ੍ਰਨਿੰਗ ਕਰਨ ਉਪਰੰਤ 3500 ਰੁਪਏ ਵਜ਼ੀਫ਼ਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ। ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀ 1 ਸਤੰਬਰ 2023 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ-508 ਵਿਖੇ ਭਾਰਮ ਭਰਵਾ ਸਕਦੇ ਹਨ। ਉਨਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਉਹ ਪਿੰਡ ਦਾ ਵਸਨੀਕ ਹੋਵੇ, ਆਪਣੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ-ਘੱਟ ਪੰਜਵੀਂ ਪਾਸ ਦਾ ਤਸਦੀਕਸੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜਰ ਹੋਣ। ਉਨਾਂ ਕਿਹਾ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਵੇਰਕਾ (ਅੰਮਿ੍ਰਤਸਰ) ਵਿਖੇ ਸਿਖ਼ਲਾਈ ਦਿੱਤੀ ਜਾਵੇਗੀ। ਇਸ ਉਪਰੰਤ ਉਨਾਂ ਨੂੰ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਡੇਅਰੀ ਵਿਕਾਸ ਵਿਭਾਗ ਦੇ  ਫੋਨ ਨੰਬਰ 01874-220163 ਜਾਂ ਮੋਬਾਈਲ ਨੰਬਰ 75089-73471 ’ਤੇ ਸੰਪਰਕ ਕੀਤਾ ਜਾ ਸਕਦਾ ਹੈ।