ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਬਾਬਾ ਬਕਾਲਾ ਦੇ ਦਫਤਰ ਦੀ ਕੀਤੀ ਚੈਕਿੰਗ

  • ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚਣ ਦੀ ਕੀਤੀ ਤਾਕੀਦ

ਅੰਮ੍ਰਿਤਸਰ 2 ਅਗਸਤ 2024 : ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਸਬ ਡਵੀਜਨ ਦਫਤਰ ਬਾਬਾ ਬਕਾਲਾ ਅਤੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਦਫਤਰ ਪੁੱਜਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਸ੍ਰੀ ਥੋਰੀ ਨੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਆਮ ਲੋਕਾਂ ਵੱਲੋਂ ਦੱਸਿਆ ਗਿਆ ਕਿ ਸਾਨੂੰ ਇਥੇ ਕੰਮ ਕਰਵਾਉਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਈ। ਡਿਪਟੀ ਕਮਿਸ਼ਨਰ ਨੇ ਕਰਚਮਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ ਕਿਉਂਕਿ ਲੋਕ ਆਪਣਾ ਸਮਾਂ ਬੜੀ ਮੁਸ਼ਕਲ ਨਾਲ ਕੱਢ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ।  ਡਿਪਟੀ ਕਮਿਸ਼ਨ ਨੈ ਦੱਸਿਆ ਕਿ 6 ਅਗਸਤ ਨੂੰ ਸਿੰਚਾਈ ਵਿਭਾਗ ਦੇ ਰੈਸਟ ਹਾਊਸ ਰਈਆ ਵਿਖੇ ਇਕ ਵਿਸ਼ੇਸ਼ ਕੈਂਪ ਬਾ:ਦੁ 12 ਵਜੇ ਤੋਂ ਬਾ:ਦੁ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਮੌਕੇ ਤੇ ਹੀ ਲੋਕਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ ਅਤੇ ਘਰ ਬੈਠੇ ਹੀ ਉਹ ਸਰਕਾਰੀ ਸੇਵਾਵਾਂ ਦਾ ਲਾਭ ਵੀ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸਬੰਧਤ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ:ਡੀ:ਐਮ ਬਾਬਾ ਬਕਾਲਾ ਸ੍ਰੀ ਰਵਿੰਦਰ ਸਿੰਘ ਵੀ ਹਾਜਰ ਸਨ।