- ਜ਼ਿਲ੍ਹੇ ਵਿੱਚ ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ਨਾਲ ਮਾਲ ਵਿਭਾਗ ਦੇ ਕੰਮਾਂ ਵਿੱਚ ਆਵੇਗੀ ਤੇਜ਼ੀ
- ਨਵ-ਨਿਯੁਕਤ ਪਟਵਾਰੀਆਂ ਨੂੰ ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ
ਤਰਨ ਤਾਰਨ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 09 ਅਤੇ 06 ਮਹੀਨਿਆਂ ਦੀ ਫੀਲਡ ਟ੍ਰੇਨਿੰਗ ਹਾਸਲ ਕਰ ਚੁੱਕੇ 26 ਨਵੇਂ ਪਟਵਾਰੀਆਂ ਦੀ ਜ਼ਿਲ੍ਹਾ ਤਰਨ ਤਾਰਨ ਵਿੱਚ ਨਿਯੁਕਤੀ ਹੋਣ ‘ਤੇ ਨੂੰ ਉਹਨਾਂ ਨੂੰ ਵਧਾਈ ਦਿੱਤੀ ਗਈ।ਉਹਨਾਂ ਦੱਸਿਆ ਕਿ ਨਵ-ਨਿਯੁਕਤ ਪਟਵਾਰੀਆਂ ਵਿੱਚ 17 ਲੜਕੇ ਅਤੇ 09 ਲੜਕੀਆਂ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 26 ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ਨਾਲ ਮਾਲ ਵਿਭਾਗ ਦੇ ਕੰਮਾਂ ਵਿੱਚ ਤੇਜ਼ੀ ਆਵੇਗੀ।ਇਸ ਮੌਕੇ ਉਹਨਾਂ ਨਵ-ਨਿਯੁਕਤ ਪਟਵਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਹਰ ਸੰਭਵ ਕੰਮ ਬਿਨਾਂ ਕਿਸੇ ਦੇਰੀ ਤੋਂ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਹਨਾਂ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ “ਮੇਰਾ ਘਰ, ਮੇਰੇ ਨਾਮ” ਤਹਿਤ ਚੱਲ ਰਹੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਨੈਸ਼ਨਲ ਹਾਈਵੇ ਸਬੰਧੀ ਜ਼ਮੀਨ ਅਕਵਾਇਰ ਕਰਨ ਦੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕਰਨ ਲਈ ਪਹਿਲ ਦੇ ਆਧਾਰ ‘ਤੇ ਕੰਮ ਕਰਨ। ਇਸ ਮੌਕੇ ਨਵ ਨਿਯੁਕਤ ਪਟਵਾਰੀਆਂ ਨੰੁ ਐੱਮ. ਸੇਵਾ ਐਪ ‘ਤੇ ਆੱਨਲਾਈਨ ਹਾਜ਼ਰੀ ਲਗਾਉਣ ਸਬੰਧੀ ਵੀ ਟਰੇਨਿੰਗ ਦਿੱਤੀ ਗਈ।