“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸੋਹਲ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

  • ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ

ਤਰਨ ਤਾਰਨ, 16 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਸੋਹਲ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਇਸ ਕੈਂਪ ਵਿੱਚ ਪਿੰਡ ਭੁੱਚਰ ਖੁਰਦ, ਭੁੱਚਰ ਕਲਾਂ, ਗੱਗੋਬੂਹਾ, ਠੱਠੀ ਅਤੇ ਛਾਪਾ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਢੁਕਵੇਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ।ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਬੂਟਿਆਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ।ਇਹਨਾਂ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।