ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸੇਸ਼ ਮੀਟਿੰਗ ਕੀਤੀ ਗਈ| ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਨਿਰਮਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ, ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਮਾਝਾ ਖੇਤਰ ਵਿੱਚ ਨੀਲੀ ਰਾਵੀ ਮੱਝਾਂ ਦੀ ਨਸਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਦੁੱਧ ਚੂਆਈ ਮੁਕਾਬਲਾ ਕਰਵਾਇਆ ਗਿਆ ਅਤੇ ਮੁਕਾਬਲੇ ਵਿੱਚ ਜੇਤੂ ਮੱਝਾਂ ਦੇ ਮਾਲਕਾਂ ਨੂੰ ਇਨਾਮ ਵਜੋਂ ਨਕਦ ਰਾਸ਼ੀ ਅਤੇ ਸਰਟੀਫੀਕੇਟ ਵੀ ਵੰਡੇ ਗਏ। ਓਹਨਾ ਦੱਸਿਆ ਕਿ ਇਸ ਮਹੀਨੇ ਮਿੱਟੀ ਸਿਹਤ ਦਿਵਸ ਮਨਾਇਆ ਗਿਆ। ਸਬਜੀਆਂ ਦੀ ਘਰੇਲੂ ਬਗ਼ੀਚੀ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਕਾਲੀਆ ਸਕੱਤਰਾ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੇ ਵੀ ਕੇ ਬੂਹ ਦਾ ਦੌਰਾ ਵੀ ਕਰਵਾਇਆ ਗਿਆ। ਓਹਨਾ ਜਾਣਕਾਰੀ ਦਿੱਤੀ ਕਿ ਕੇ. ਵੀ. ਕੇ. ਵਿਖੇ ਕਿਸਾਨਾਂ ਨੂੰ ਦੁੱਧ ਦੀ ਮਿਲਾਵਟ ਦੀ ਜਾਂਚ ਕਰਨ ਲਈ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹਨਾਂ ਕਿੱਟਾਂ ਪ੍ਰਤੀ ਡਿਪਟੀ ਕਮਿਸ਼ਨਰ ਨੇ ਵੀ ਰੁਚੀ ਦਿਖਾਉਂਦੇ ਹੋਏ ਆਪਣੇ ਦਫਤਰ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਵੀ ਕੁੱਝ ਕਿੱਟਾਂ ਖਰੀਦ ਕੇ ਰੱਖੀਆਂ ਜਾਣ। ਡਾ. ਨਿਰਨਲ ਸਿੰਘ ਨੇ ਇਹ ਵੀ ਦੱਸਿਆ ਕਿ ਕੇ. ਵੀ. ਕੇ. ਵਿਖੇ ਮੱਝਾਂ ਅਤੇ ਗਾਵਾਂ ਦੀਆਂ ਵਧੀਆ ਨਸਲਾਂ ਦਾ ਵੀਰਜ ਵੀ ਪਸ਼ੂ ਪਾਲਕ ਵੀਰਾਂ ਨੂੰ ਵੇਚਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਮਾਝਾ ਖੇਤਰ ਵਿੱਚ ਕੇ. ਵੀ. ਕੇ. ਬੂਹ ਦੀ ਵਧੀਆ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ।