ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਕੀਤਾ ਪ੍ਰੇਰਿਤ

  • ਨਹਿਰੂ ਯੁਵਾ ਕੇਂਦਰ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਆਯੋਜਿਤ ਵਿਸ਼ੇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਕੀਤਾ ਗਿਆ ਵੋਟ ਦੇ ਅਧਿਕਾਰ ਬਾਰੇ ਜਾਗਰੂਕ

ਤਰਨ ਤਾਰਨ, 06 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ-ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਵਿੱਚ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਨੌਜਵਾਨ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਪ੍ਰਭਾਵ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਸਬੰਧੀ ਸਵੀਪ ਜਾਗਰੂਕਤਾ ਗਤੀਵਿਧੀਆਂ ਤਹਿਤ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਵੀਪ ਗਤੀਵਿਧੀਆਂ ਤਹਿਤ ਅੱਜ ਸਥਾਨਕ ਸੇਵਾ ਦੇਵੀ ਕਾਲਜ ਵਿੱਚ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਜਾਰੂਕਤਾ ਸੈਮੀਨਾਰ ਲਗਾਇਆ ਗਿਆ ਅਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਆਈ. ਏ. ਐੱਸ., ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਅਤੇ ਸ਼੍ਰੀਮਤੀ ਨੀਲਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਚੋਣਾਂ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਤਹਿਤ ਹੀ ਸਵੀਪ ਨਾਂ ਦੀ ਮੁਹਿੰਮ ਤਹਿਤ ਨਾਗਰਿਕਾਂ ਨੂੰ ਵੋਟ ਦੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੁਨਿਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਸਰਕਾਰ ਚੁਣਨ ਦਾ ਅਧਿਕਾਰ ਸਾਡੇ ਦੇਸ਼ ਦੇ ਲੋਕਾਂ ਕੋਲ ਹੈ ਅਤੇ ਸਾਨੂੰ ਸਭ ਨੂੰ ਚੰਗੀ ਸਰਕਾਰ ਚੁਣਨ ਲਈ ਆਪਣੇ ਇਸ ਅਧਿਕਾਰ ਦੀ ਵਰਤੋਂ ਯਕੀਨੀ ਤੌਰ ‘ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਬਿਨ੍ਹਾ ਕਿਸੇ ਡਰ, ਲਾਲਚ, ਭੈਅ ਅਤੇ ਪ੍ਰਭਾਵ ਤੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਤੌਰ ‘ਤੇ ਤਿਆਰ ਕੀਤਾ ਗਿਆ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਇਸਦੀ ਨਿਰਪੱਖ ਢੰਗ ਨਾਲ ਵਰਤੋਂ ਕਰਨ ਲਈ ਸਹੁੰ ਵੀ ਚੁਕਵਾਈ।ਇਸ ਮੌਕੇ ਨੌਜਵਾਨ ਵੋਟਰਾਂ ਨੂੰ ਈ. ਵੀ. ਐੱਮ. ਅਤੇ ਵੀ. ਵੀ. ਪੈਟ ਸਬੰਧੀ ਵੀ ਜਾਣਕਾਰੀ ਦਿੱਤੀ ਗਈ।