ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ 

ਅੰਮ੍ਰਿਤਸਰ 1 ਦਸੰਬਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕਲਾਸਾਂ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਮਿਤੀ 01-12-2023 ਨੂੰ ਕੀਤਾ ਗਿਆ। ਇਹ ਕੋਚਿੰਗ ਕਲਾਸਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਲਗਾਈਆਂ ਜਾਣਗੀਆਂ। ਇਨ੍ਹਾਂ ਕੋਚਿੰਗ ਕਲਾਸਾਂ ਲਈ ਸਕਰੀਨਿੰਗ ਰਾਊਂਡ ਲਈ ਟੈਸਟ ਰੱਖਿਆ ਗਿਆ।  ਜਿਸ ਵਿੱਚ 110 ਪ੍ਰਾਰਥੀਆਂ ਨੇ ਭਾਗ ਲਿਆ ਅਤੇ 60 ਪ੍ਰਾਰਥੀ ਯੋਗ ਪਾਏ ਗਏ। ਪਹਿਲੇ 40 ਪ੍ਰਾਰਥੀਆਂ ਦਾ ਬੈੱਚ ਬਣਾਉਣ ਉਪਰੰਤ ਇਨ੍ਹਾਂ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਹ ਕੋਚਿੰਗ ਕਲਾਸਾਂ ਗਿਆਨਮ ਇੰਸਟੀਚਿਊਟ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼ੁਰੂ ਕਰਵਾਈਆ ਜਾ ਰਹੀਆਂ ਹਨ। ਇਸ ਮੌਕੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ, ਗਿਆਨਮ ਇੰਸਟੀਚਿਊਟ ਤੋਂ ਸ਼੍ਰੀ ਸਿਥਾਰਥ ਖੰਨਾ ਤੇ ਮਿਸ ਦੀਪਿਕਾ ਧੀਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ, ਡਿਪਟੀ ਸੀ.ਈ.ਓ ਸ਼੍ਰੀ ਤੀਰਥਪਾਲ ਸਿੰਘ ਅਤੇ ਹੋਰ ਸਟਾਫ ਹਾਜਰ ਸਨ ਅਤੇ ਹੋਰ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਅੰਮ੍ਰਿਤਸਰ ਅਤੇ ਮੋਬਾਇਲ ਨੰ. 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।