ਗੁਰਦਾਸਪੁਰ, 15 ਨਵੰਬਰ 2024 : ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਸ੍ਰੀ ਰਜੇਸ ਆਹਲੂਵਾਲੀਆ ਸਿਵਲ ਜੱਜ ਸੀਨੀਅਰ ਡਵੀਜਨ ਗੁਰਦਾਸਪੁਰ ਅਤੇ ਸ੍ਰੀ ਰਜੀਵ ਪਾਲ ਸਿੰਘ ਚੀਮਾ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੁਆਰਾ ਪ੍ਰਾਇਮਰੀ ਸਿੱਖਿਆ ਸੈਂਟਰ ਝੁੱਗੀ ਝੌਂਪੜੀ ਵਾਲੇ ਮਾਨ ਕੌਰ ਵਿਖੇ ਬਾਲ ਦਿਵਸ 2024 ਮਨਾਇਆ ਗਿਆ। ਇਸ ਮੌਕੇ ਨੈਸ਼ਨਲ ਐਵਾਰਡੀ ਰੋਮੋਸ ਮਹਾਜਨ ਵੀ ਮੋਜੂਦ ਸਨ। ਇਸ ਮੌਕੇ ਸ੍ਰੀ ਰਜਿੰਦਰ ਅਗਰਵਾਲ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੁਆਰਾ ਬੱਚਿਆਂ ਨੂੰ 14 ਨਵੰਬਰ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਬਾਲ ਦਿਵਸ ਹਰ ਸਾਲ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਮੌਕੇ ਮਨਾਇਆ ਜਾਂਦਾ ਹੈ। ਮਾਨਯੋਗ ਜੱਜ ਸਾਹਿਬਾਨਾਂ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਬੱਚਿਆਂ ਨੂੰ ਸਨੈਕਸ ਤੇ ਸਟੇਸ਼ਨਰੀ ਵੀ ਦਿੱਤੀ ਗਈ। ਇਸ ਮੌਕੇ ਪ੍ਰਾਇਮਰੀ ਸਿੱਖਿਆ ਸਟੱਡੀ ਸੈਂਟਰ ਦੇ 70 ਬੱਚੇ ਮੌਜੂਦ ਸਨ।