ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ, ਬਟਾਲਾ ਵਿਖੇ ਲੱਗਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ

  • 12 ਕੰਪਨੀਆਂ  ਨੇ 201 ਬੱਚਿਆਂ ਦੀ ਕੀਤੀ ਚੋਣ

ਬਟਾਲਾ, 8 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਰੋਜ਼ਗਾਰ ਕੈਂਪਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ, ਬਟਾਲਾ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਬਟਾਲਾ ਸ਼੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਧਰਮ ਪਤਨੀ ਸ਼੍ਰੀਮਤੀ ਰਾਜਬੀਰ ਕੌਰ ਕਲਸੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੀ ਧਰਮ ਪਤਨੀ ਸ਼੍ਰੀਮਤੀ ਰਾਜਬੀਰ ਕੌਰ ਕਲਸੀ ਤੇ  ਜ਼ਿਲ੍ਹਾ ਰੋਜਗਾਰ ਅਫਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤਹਿਤ  ਬਟਾਲਾ ਵਿਖੇ ਜ਼ਿਲ਼੍ਹਾ ਪੱਧਰੀ  ਰੋਜ਼ਗਾਰ ਕੈਂਪ ਲਗਾਇਆ ਗਿਆ। ਜਿਸ ਵਿੱਚ 12 ਕੰਪਨੀਆ ਨੇ ਸਟਾਲ ਲਗਾਏ ਅਤੇ  400 ਪ੍ਰਾਰਥੀਆਂ ਨੇ ਰੋਜਗਾਰ ਲਈ ਅਪਲਾਈ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 201 ਦੇ ਕਰੀਬ ਪ੍ਰਾਰਥੀਆਂ ਦੀ ਰੋਜਗਾਰ ਲ਼ਈ ਚੋਣ ਕੀਤੀ ਗਈ ਅਤੇ 10,000 ਤੋਂ 20,000 ਤੱਕ ਦੀ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਲੋਕਾਂ ਨੂੰ ਰੋਜਗਾਰ ਦੇਣ ਲਈ ਵਚਨਬੱਧ ਹੈ ਅਤੇ ਨੌਜਵਾਨ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਰੋਜਗਾਰ ਦੇਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਰੋਜਗਾਰ ਅਫਸਰ ਪ੍ਰਸ਼ੋਤਮ ਸਿੰਘ, ਸਕਿੱਲ ਡਿਵੈਲਪਮੈਂਟ ਅਫਸ਼ਰ ਚਾਦ ਠਾਕੁਰ, ਪਰਮਿੰਦਰ ਸਿੰਘ ਸੈਣੀ, ਨਵਦੀਪ ਸਿੰਘ ਆਦਿ ਮੌਜੂਦ ਸਨ।