ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ  ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ

  • ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਸ. ਸਿਮਰਨਦੀਪ ਸਿੰਘ ਨੇ ਨੌਜਵਾਨਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾਉਣ ਲਈ ਕੀਤਾ ਪ੍ਰੇਰਿਤ

ਤਰਨ ਤਾਰਨ, 13 ਮਾਰਚ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਰਨ ਤਾਰਨ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਸ. ਸਿਮਰਨਦੀਪ ਸਿੰਘ ਅਤੇ ਕਾਲਜ ਪਿ੍ੰਸੀਪਲ ਮੈਡਮ ਗੁਰਿੰਦਰ ਕੌਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ, ਉਪਰੰਤ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਅਤੇ ਪ੍ਰੋਗਰਾਮ ਬਾਰੇ ਦੱਸਿਆ ਅਤੇ ਸਾਰੇ ਪ੍ਰਤੀਭਾਗੀਆਂ ਨੂੰ ਮੇਰਾ ਭਾਰਤ ਪੋਰਟਲ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪ੍ਰੋਗਰਾਮ ਦੇ ਪਹਿਲੇ ਬੁਲਾਰੇ ਸ੍ਰੀਮਤੀ ਰਮਨਦੀਪ ਕੌਰ ਨੇ ਨੌਜਵਾਨਾਂ ਨਾਲ ਨਾਰੀ ਸ਼ਕਤੀ ਦੇ ਵਿਸ਼ੇ 'ਤੇ ਚਰਚਾ ਕੀਤੀ ਅਤੇ ਪ੍ਰੋਗਰਾਮ ਦੇ ਦੂਜੇ ਬੁਲਾਰੇ ਮੈਡਮ ਸੁਰਿੰਦਰ ਕੌਰ ਸਿੰਘ ਨੇ ਬਾਜਰੇ ਦੇ ਵਿਸ਼ੇ 'ਤੇ ਚਰਚਾ ਕੀਤੀ| ਪ੍ਰੋਗਰਾਮ ਤਹਿਤ ਕਰਵਾਈਆਂ ਗਈਆਂ ਗਤੀਵਿਧੀਆਂ ਵਿੱਚ ਯੂਥ ਪਾਰਲੀਮੈਂਟ ਪ੍ਰੋਗਰਾਮ ਦੀ ਖਿੱਚ ਦਾ ਵਿਸ਼ੇਸ਼ ਕੇਂਦਰ ਬਣਿਆ, ਜਿਸ ਵਿੱਚ ਪ੍ਰਤੀਯੋਗੀਆਂ ਨੇ ਨਵੀਂ ਸਿੱਖਿਆ ਨੀਤੀ ਅਤੇ ਮਹਿਲਾ ਰਾਖਵਾਂਕਰਨ ਬਿੱਲ 'ਤੇ ਸੰਸਦ ਦੀ ਕਾਰਵਾਈ ਬਾਰੇ ਵਿਚਾਰ ਚਰਚਾ ਕੀਤੀ ਅਤੇ ਪੇਸ਼ ਕੀਤਾ। ਪ੍ਰੋਗਰਾਮ ਦੀ ਵਲੰਟੀਅਰ ਗਤੀਵਿਧੀ ਵਿੱਚ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ,  ਜਿਸ ਵਿੱਚ ਸਮੂਹ ਨੌਜਵਾਨਾਂ ਨੂੰ ਚੋਣਾਂ ਵਿੱਚ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਸ. ਸਿਮਰਨਦੀਪ ਸਿੰਘ ਨੇ ਨੌਜਵਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਾਰੇ ਨੌਜਵਾਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਇਸ ਉਪਰੰਤ ਪ੍ਰੋਗਰਾਮ ਦੇ ਮੁੱਖ ਮਹਿਮਾਨ ਅਤੇ ਹੋਰ ਬੁਲਾਰਿਆਂ ਅਤੇ ਪਾਰਲੀਮੈਂਟ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਅਤੇ ਅੰਤ ਵਿੱਚ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ ਨੇ ਸਾਰੇ ਮਹਿਮਾਨਾਂ ਅਤੇ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ ਅਤੇ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ।