ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੌੜਾ-ਛੱਤਰਾਂ ਵਿਖੇ ਫਸਟ ਏਡ ਦੀ ਸਿਖਲਾਈ ਦਿੱਤੀ

  • ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ, 26 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ/ਸੈਟ ਜ਼ੋਨ ਕੇਦਰ, ਗੁਰਦਾਸਪੁਰ ਦੇ ਦਿਸਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਜੌੜਾ-ਛੱਤਰਾਂ ਵਿਖੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਰਾਜੀਵ ਸਿੰਘ ਨੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਨਾਲ ਫਸਟ ਏਡ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਲੋੜ ਪੈਣ ’ਤੇ ਫਸਟ ਏਡ ਦੀਆਂ ਤਕਨੀਕਾਂ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਾਗਰਿਕ ਨੂੰ ਫਸਟ ਏਡ ਦੀ ਜਾਣਕਾਰੀ ਹੋਣੀ ਬਹੁਤ ਜਰੂਰੀ ਹੈ। ਇਸ ਮੌਕੇ ਰਾਜੀਵ ਸਿੰਘ ਨੇ ਫਸਟ ਏਡ ਦੀਆਂ ਲਾਈਵ ਡੈਮੋ ਦਿਖਾ ਕੇ ਵੀ ਵਿਦਿਆਰਥੀਆਂ ਨੂੰ ਸਮਝਾਇਆ ਗਿਆ। ਇਸ ਮੌਕੇ ਸਕੱਤਰ ਰਾਜੀਵ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਜ਼ਿੰਦਗੀ ਦੀ ਬਰਬਾਦੀ ਦਾ ਕਾਰਨ ਬਣਦੇ ਹਨ ਅਤੇ ਇਹ ਜਿਥੇ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਨ ਹੈ ਓਥੇ ਇਸ ਦਾ ਸੰਤਾਪ ਪੂਰੇ ਸਮਾਜ ਨੂੰ ਝੱਲਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਨਸ਼ਾ ਛੁਡਾਓ ਕੇਂਦਰ ਚਲਾਇਆ ਜਾ ਰਿਹਾ ਹੈ ਅਤੇ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਲਾਜ ਨਾਲ ਨਸ਼ੇ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਸੁਰਵਿੰਦਰ ਕੁਮਾਰ ਅਤੇ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ।