ਪੱਲਸ ਪੋਲੀਓ ਰਾਓਂਡ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਕੀਤੀ ਗਈ ਮੀਟਿੰਗ

ਤਰਨ ਤਾਰਨ 01 ਮਾਰਚ : ਸਿਹਤ ਵਿਭਾਗ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਸੰਗਠਨ ਵਲੋਂ ਮਿਤੀ 3,4,ਅਤੇ 5 ਮਾਰਚ 2024 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ ਜ਼ਿੰਨ੍ਹਾ ਵਿਚ, ਬਿਜਲੀ ਬੋਰਡ, ਸੋਸਲ ਸਕਿਓਰਟੀ ਵਿਭਾਗ, ਰੇਲਵੇ, ਮੈਡੀਕਲ ਕਾਲਜ, ਨਰਸਿੰਗ ਕਾਲਜ, ਆਈ.ਐਮ.ਏ., ਆਂਗਨਵਾੜੀ ਵਿਭਾਗ, ਸਿਿਖਆ ਵਿਭਾਗ, ਪੁਲਿਸ ਪ੍ਰਸ਼ਾਸ਼ਨ, ਬਲਾਕਾ ਦੇ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ ਮੈਡੀਕਲ ਅਫਸਰਾ ਨੇ ਸ਼ਮੁੂਲੀਅਤ ਵਿਚ ਕੀਤੀ ਗਈ। ਇਸ ਅਵਸਰ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਪਲਸ ਪੋਲੀਓ ਰਾਂਓਡ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੱਕੀਆਂ ਹਨ। ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਇਕਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਕਿਹਾ ਕਿ ਇਸ ਰਾਊਡ ਵਿਚ ਯਕੀਨੀ ਬਣਾਇਆ ਜਾਵੇਗਾ ਕਿ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਂਾਝਾ ਨਾਂ ਰਹੇ।ਇਸ ਮੌਕੇ ਤੇ ਡਬਯੂ.ਐਚ.ਓ. ਤੋਂ ਡਾ ਇਸ਼ਿਤਾ ਨੇ ਕਿਹਾ ਕਿ ਇਸ ਰਾਊਡ ਤਹਿਤ 0 ਤੋ 5 ਸਾਲ ਦੇ 145747 ਬੱਚਿਆ ਨੂੰ 1166 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 117 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜਰ ਸਨ।