ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਕੱਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣਗੇ

  • ਗਣਤੰਤਰ ਦਿਵਸ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਬਟਾਲਾ, 25 ਜਨਵਰੀ : ਕੱਲ੍ਹ 26 ਜਨਵਰੀ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਏ ਜਾ ਰਹੇ 75ਵੇਂ ਗਣਤੰਤਰ ਦਿਵਸ ਵਿਚ ਡਾ ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਵੇਰੇ 10 ਵਜੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ 26 ਜਨਵਰੀ ਨੂੰ ਬਟਾਲਾ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਦੇ ਵਿਦਿਆਰਥੀਆਂ ਵਲੋਂ ਪਰੇਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਗਣਤੰਤਰ ਦਿਵਸ ਦੇ ਮੱਦਨਜ਼ਰ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।