ਵਿਧਾਇਕ ਦੇ ਯਤਨਾਂ ਸਦਕਾ ਸ਼ਹਿਰ ਵਾਸੀਆਂ ਨੂੰ ਮਿਲੀ ਵੱਡੀ ਰਾਹਤ-ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰਧੀ ਲੱਗੇ ਵਿਸ਼ੇਸ ਕੈਂਪ ਵਿੱਚ 125 ਲੋਕ ਲੈ ਚੁੱਕੇ ਹਨ ਲਾਭ

  • ਕੇਸਾਂ ਨੂੰ ਸਿਰਫ 500 ਰੁਪਏ ਪੈਨਲਟੀ ਲਗਾ ਕੇ ਟਰਾਂਸਫਰ ਕੀਤਾ ਜਾ ਰਿਹਾ-22 ਜੁਲਾਈ ਤੱਕ ਲੱਗੇਗਾ ਵਿਸ਼ੇਸ ਕੈਂਪ

ਬਟਾਲਾ, 18 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਸਦਕਾ ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰੰਧੀ 22 ਜੁਲਾਈ 2023 ਤੱਕ ਵਿਸ਼ੇਸ ਕੈਂਪ ਲਗਾਇਆ ਗਿਆ ਹੈ। ਅੱਜ ਦੂਜੇ ਦਿਨ 75  ਲੋਕਾਂ ਨੇ ਵਿਸ਼ੇਸ ਕੈਂਪ ਦਾ ਲਾਹਾ ਲਿਆ ਹੈ ਤੇ ਕੈਂਪ ਦੇ ਪਹਿਲੇ ਦਿਨ 50 ਲੋਕਾਂ ਨੇ ਲਾਭ ਹਾਸਲ ਕੀਤਾ ਸੀ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਨੇ ਦੱਸਿਆ ਸੀ ਕਿ ਭਾਰੀ ਜੁਰਮਾਨੇ ਕਰਕੇ ਪ੍ਰਾਪਰਟੀ ਟਰਾਂਸਫਰ ਕਰਨ ਦੇ ਕੇਸ ਕਾਫੀ ਸਮੇਂ ਤੋਂ ਪੇਡਿੰਗ ਹਨ, ਜਿਸ ਸਬੰਧੀ ਉਨਾਂ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਲੋਕਾਂ ਦੀ ਸਹੂਲਤ ਲਈ ਇੱਕ ਹਫਤੇ ਦਾ ਵਿਸ਼ੇਸ ਕੈਂਪ ਲਗਾਇਆ ਜਾਵੇ। ਉਨਾਂ ਨੇ ਅੱਗੇ ਦੱਸਿਆ ਕਿ ਇਸ ਨੂੰ ਮੱਖ ਰੱਖਦਿਆਂ ਨਗਰ ਨਿਗਮ ਬਟਾਲਾ ਵਲੋਂ ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰਧੀ ਵਿਸ਼ੇਸ ਕੈਂਪ, ਦਫਤਰ ਨਗਰ ਨਿਗਮ ਦੇ ਕਮਰਾ ਨੰਬਰ 1 ਵਿੱਚ ਲਗਾਇਆ ਜਾ ਰਿਹਾ ਹੈ, ਜੋ 22 ਜੁਲਾਈ 2023 ਤੱਕ ਲੱਗੇਗਾ। ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਹੈ। ਵਿਧਾਇਕ ਸੈਰੀ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਵੀ ਲੋਕਾਂ ਦੇ ਭਾਰੀ ਜੁਰਮਾਨੇ ਕਰਕੇ ਪ੍ਰਾਪਰਟੀ ਟਰਾਂਸਫਰ ਕਰਨ ਦੇ ਕੇਸ ਕਾਫੀ ਸਮੇਂ ਤੋਂ ਪੇਡਿੰਗ ਹਨ। ਉਨਾਂ ਕੇਸਾਂ ਨੂੰ ਸਿਰਫ 500 ਰੁਪਏ ਪੈਨਲਟੀ ਲਗਾ ਕੇ ਟਰਾਂਸਫਰ ਕੀਤਾ ਜਾ ਰਿਹਾ ਹੈ। ਇਸ ਲਈ ਉਹ ਕੈਂਪ ਵਿੱਚ ਆ ਕੇ ਇਸ ਵਿਸ਼ੇਸ ਕੈਂਪ ਦਾ ਲਾਭ ਉਠਾਉਣ ਤਾਂ ਜੋ ਉਨਾਂ ਨੂੰ ਬਾਅਦ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਵਿਸ਼ੇਸ ਕੈਂਪ ਵਿੱਚ ਲਾਭ ਲੈਣ ਵਾਲੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਦੇ ਹਿੱਤ ਲਈ ਕੀਤੇ ਇਸ ਕਾਰਜ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਹ ਇਸ਼ ਸਮੱਸਿਆ ਨਾਲ ਜੂਝ ਰਹੇ ਸਨ ਪਰ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਉਨਾਂ ਦੀ ਇਹ ਸਮੱਸਿਆ ਦੂਰ ਹੋ ਗਈ ਹੈ।