- ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਪੂਰੀ ਕੀਤੀ - ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 21 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। ਰਾਜ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਾ ਸਮਾਜ ਦੇ ਹਰ ਵਰਗ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਲਾਭ ਪਹੁੰਚ ਰਿਹਾ ਹੈ। ਇਕੱਲੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ 431684 ਘਰੇਲੂ ਖਪਤਕਾਰਾਂ ਵਿੱਚੋਂ 298100 (74.47 ਫੀਸਦੀ) ਖਪਤਕਾਰਾਂ ਦੇ ਸਤੰਬਰ ਅਤੇ ਅਕਤੂਬਰ ਮਹੀਨੇ ਵਿੱਚ ਜ਼ੀਰੋ ਬਿੱਲ ਆਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਸਰਕਾਰ ਬਣਦਿਆਂ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਹਰ ਕਿਸੇ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਵਲ ਜ਼ਿਲ੍ਹਾ ਗੁਰਦਾਸਪੁਰ ਦੇ 431684 ਖਪਤਕਾਰਾਂ ਵਿਚੋਂ 298100 ਖਪਤਕਾਰਾਂ ਨੂੰ ਸਤੰਬਰ ਅਤੇ ਅਕਤੂਬਰ ਮਹੀਨੇ ਦੇ ਜ਼ੀਰੋ ਬਿੱਲ ਆਏ ਹਨ ਜੋ ਕਿ ਕੁੱਲ ਖਪਤਕਾਰਾਂ ਦਾ 74.47 ਫੀਸਦੀ ਬਣਦਾ ਹੈ। ਚੇਅਰਮੈਨ ਸ. ਜਗਰੂਪ ਸਿੰਘ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੇਲੇ ਬਿਜਲੀ ਦੇ ਬਿੱਲ ਆਮ ਲੋਕਾਂ ਉੱਪਰ ਵੱਡਾ ਬੋਝ ਸਨ ਅਤੇ ਬਹੁਤ ਸਾਰੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵੱਲੋਂ ਵੱਡੇ-ਵੱਡੇ ਬਿਜਲੀ ਬਿੱਲ ਭਰਨੇ ਉਨ੍ਹਾਂ ਦੇ ਵੱਸ ਵਿੱਚ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਬਿਜਲੀ ਦਾ ਜ਼ੀਰੋ ਬਿੱਲ ਆਉਣ ਕਾਰਨ ਲੋਕ ਓਹੀ ਹਜ਼ਾਰਾਂ ਰੁਪਏ ਆਪਣੇ ਪਰਿਵਾਰ ਦੀ ਬਿਹਤਰੀ, ਬੱਚਿਆਂ ਦੀ ਪੜ੍ਹਾਈ ਆਦਿ ਉੱਪਰ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਨੂੰ ਆਮ ਲੋਕਾਂ ਦਾ ਪੂਰੀ ਤਰ੍ਹਾਂ ਖਿਆਲ ਹੈ।