ਸਰਚ ਅਪਰੇਸ਼ਨ ਦੌਰਾਨ ਸਰਹੱਦੀ ਇਲਾਕੇ ਖੇਮਕਰਨ ਚੋਂ ਮਿਲੇ ਵਿਦੇਸ਼ੀ 2 ਡਰੋਨ

  • ਹੈਰੋਇਨ ਦਾ ਧੰਦਾ ਕਰਨ ਵਾਲੇ ਕਿਸੇ ਦੇ ਮਿੱਤਰ ਨਹੀ : ਡੀਐਸਪੀ 

ਭਿੱਖੀਵਿੰਡ, 15 ਨਵੰਬਰ : ਹਿੰਦ ਪਾਕਿਸਤਾਨ ਸਰਹੱਦ ਖੇਮਕਰਨ ਵਿਖੇ ਤੈਨਾਤ ਸਰਹੱਦੀ ਸੁਰੱਖਿਆ ਬਲ ਬੀਐਸਐਫ ਦੇ ਜਵਾਨਾਂ ਵੱਲੋਂ ਬੇਸ਼ਕ ਰਾਤ ਦਿਨ ਵੇਲੇ ਪਹਿਰਾ ਦੇ ਕੇ ਦੇਸ਼ ਵਿਰੋਧੀ ਤਾਕਤਾਂ ਤੇ ਬਾਜ ਅੱਖ ਰੱਖੀ ਜਾ ਰਹੀ, ਜਦੋਂ ਕਿ ਗੁਆਂਢੀ ਮੁਲਕ ਵੱਲੋਂ ਡਰੋਨ ਰਾਹੀਂ ਹੈਰੋਇਨ ਭੇਜ ਕੇ ਭਾਰਤ ਦੇ ਸੂਬਾ ਪੰਜਾਬ ਦੇ ਨੌਜਵਾਨਾਂ ਨੂੰ ਭੈੜੀਆਂ ਅਲਾਮਤਾਂ ਵਿੱਚ ਫਸਾਉਣ ਕਈ ਕੋਸ਼ਿਸ਼ਾਂ ਜਾਰੀ ਹਨ। ਸਬ ਡਵੀਜ਼ਨ ਡਿਪਟੀ ਸੁਪਰਡੈਂਟ ਪ੍ਰੀਤਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਰਹੱਦੀ ਇਲਾਕੇ ਖੇਮਕਰਨ ਦੇ ਬੀਓਪੀ 101 ਨੇੜੇ ਬੀਤੀ ਰਾਤ 2 ਵਜੇ ਦੇ ਕਰੀਬ ਡਰੋਨ ਦੀ ਆਵਾਜ਼ ਸੁਣਾਈ ਦੇਣ ਤੇ ਨਾਲ ਬੀਐਸਐਫ ਦੇ ਜਵਾਨਾਂ ਵੱਲੋਂ ਪੁਲਿਸ ਪਾਰਟੀ ਖੇਮਕਰਨ ਦੀ ਸਹਾਇਤਾ ਨਾਲ ਸਰਚ ਅਪਰੇਸ਼ਨ ਕਰਨ ਤੇ ਹਰਭਜਨ ਦੇ ਪਲੇਟਫਾਰਮ ਖੇਮਕਰਨ ਤੋਂ ਇੱਕ ਡਰੋਨ ਬਰਾਮਦ ਕੀਤੇ ਜਾਣ ਉਪਰੰਤ ਪੁਲਿਸ ਥਾਣਾ ਖੇਮਕਰਨ ਵਿਖੇ ਐਫਆਈ ਆਰ ਨੰਬਰ 106 ਮਿਤੀ 13/11/23 ਧਾਰਾ 10,11,12 ਏਅਰਕ੍ਰਾਫਟ ਐਕਟ 1934 ਦੇ ਅਧੀਨ ਕਾਰਵਾਈ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਇਸ ਤਰ੍ਹਾਂ ਹੀ ਪੰਜਾਬ ਪੁਲਿਸ ਤੇ ਬੀਐਸਐਫ ਸਰਚ ਆਪ੍ਰੇਸ਼ਨ ਦੌਰਾਨ ਗੁਰਬਚਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖੇਮਕਰਨ ਵਾਸੀ ਕੋਲੋਂ ਇੱਕ ਡਰੋਨ ਬਰਾਮਦ ਹੋਇਆ ਜਿਸ ਦੇ ਖਿਲਾਫ ਮੁਕਦਮਾ ਨੰਬਰ 107 ਮਿਤੀ15/11/23 ਅਧੀਨ 10,11,12 ਏਅਰਕ੍ਰਾਫਟ ਐਕਟ 1934 ਦੇ ਅਧੀਨ ਕੇਸ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕੇ।