- ਕੱਲ 20 ਨਵੰਬਰ ਨੂੰ ਜ਼ਿਲ੍ਹੇ ਗੁਰਦਾਸਪੁਰ ਵਿੱਚ ਛੁੱਟੀ ਰਹੇਗੀ ਅਤੇ ਸੇਵਾ ਕੇਂਦਰ ਵੀ ਬੰਦ ਰਹਿਣਗੇ
ਗੁਰਦਾਸਪੁਰ, 19 ਨਵੰਬਰ 2024 : ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿਹਾ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ ਹਲਕਾ ਡੇਰਾ ਬਾਬਾ ਨਾਨਕ ਅਤੇ ਹਲਕੇ ਦੇ ਆਸ ਪਾਸ ਦੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਮਿਤੀ 18 ਨਵੰਬਰ 2024 ਸ਼ਾਮ 6:00 ਵਜੇ ਤੋਂ ਮਿਤੀ 20 ਨਵੰਬਰ 2024 ਸ਼ਾਮ 6:00 ਵਜੇ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 23 ਨਵੰਬਰ 2024 ਨੂੰ ਡਰਾਈ ਡੇਅ ਰਹੇਗਾ। ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਰਹੇਗੀ। ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ 'ਤੇ ਵੀ ਪੂਰਨ ਪਾਬੰਦੀ ਰਹੇਗੀ। ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਗੁਰਦਾਸਪੁਰ ਵਿਖੇ 20 ਨਵੰਬਰ ਬੁੱਧਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ 10-ਡੇਰਾ ਬਾਬਾ ਨਾਨਕ ਹਲਕੇ ਦੇ ਉਨ੍ਹਾਂ ਵੋਟਰਾਂ, ਜਿਹੜੇ ਪੰਜਾਬ ਦੀਆਂ ਰਜਿਟਰਡ ਫੈਕਟਰੀਆਂ, ਦੁਕਾਨਾਂ ਜਾਂ ਵਪਾਰਕ ਸੰਸਥਾਵਾਂ ਵਿਖੇ ਕੰਮ ਕਰ ਰਹੇ ਹਨ, ਨੂੰ ਵੀ ਵੋਟ ਪਾਉਣ ਲਈ ਕੰਮ ਤੋਂ ਛੋਟ ਰਹੇਗੀ।ਇਸ ਦੇ ਨਾਲ ਹੀ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135-ਬੀ(1) ਦੀ ਪ੍ਰੋਵਿਜਨ ਅਨੁਸਾਰ 20 ਨਵੰਬਰ 2024 ਨੂੰ ਪੇਡ ਹੋਲੀਡੇ ਘੋਸ਼ਿਤ ਕੀਤੀ ਗਈ ਹੈ। ਇਸ ਤਰ੍ਹਾਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਸਰਵਿਸ ਡਿਲਿਵਰੀ ਵਿੱਚ ਕੰਮ ਕਰਦੇ ਸਮੂਹ ਕਰਮਚਾਰੀ, ਜ਼ਿਮਨੀ ਚੋਣ ਲਈ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।