ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 28 ਫਰਵਰੀ 2024 ਨੂੰ ਕੈਂਪ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ  

ਅੰਮ੍ਰਿਤਸਰ 27 ਫਰਵਰੀ : ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ—ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਮਿਤੀ 28 ਫਰਵਰੀ 2024 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ, ਗਰਾਊਡ ਫਲੋਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਚਹਿਰੀ ਚੌਕ ਅੰਮ੍ਰਿਤਸਰ ਵਿਖੇ, ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਐਲ.ਆਈ.ਸੀ, ਪੇਟੀਐੱਮ, ਏ.ਡੀ.ਐਸ ਫਾਊਡੇਸ਼ਨ (ਗੁਜਰਾਤ ਗੈਸ ਦੇ ਸੀ.ਐਸ.ਆਰ. ਅਧੀਨ ) ਵਰਗੀਆਂ ਨਾਮੀ ਕੰਪਨੀਆ ਵੱਲੋਂ  ਪ੍ਰੋਗਰਾਮਰ, ਸ਼ਾਖਾ ਸਬੰਧ ਕਾਰਜਕਾਰੀ ਵਿਕਰੀ ਅਧਿਕਾਰੀ, ਮਾਰਕੀਟਿੰਗ/ ਸੈਲਸ, ਮਾਰਕੀਟਿੰਗ ਕਾਰਜਕਾਰੀ, ਤਕਨੀਸ਼ੀਅਨ/ਕਾਉਂਸਲਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।ਚਾਹਵਾਨ ਉਮੀਦਵਾਰ ਆਪਣੇ ਬਾਇਓਡਾਟੇ ਦੀਆਂ ਤਿੰਨ ਫੋਟੋ ਕਾਪੀਆਂ ਲੈ ਕੇ ਕੈਂਪ ਵਿਖੇ ਪਹੁੰਚ ਸਕਦੇ ਹਨ। ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ।ਉਨ੍ਹਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਸਵੈ—ਰੋਜਗਾਰ ਸਬੰਧੀ ਜਾਣਕਾਰੀ ਲਈ ਕਿਸੇ ਕੰਮ ਵਾਲੇ ਦਿਨ ਇਸ ਦਫਤਰ ਵਿੱਚ ਵਿਜਿਟ ਕੀਤਾ ਜਾ ਸਕਦਾ ਹੈ।ਇਸ ਬਾਰੇ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ ਅੰਮ੍ਰਿਤਸਰ ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਹਨਾਂ ਸਾਰੀਆ ਕੰਪਨੀਆ ਵੱਲੋ ਵੱਖ—ਵੱਖ ਅਸਾਮੀਅਂਾ ਨੂੰ 14000—/ ਤੋਂ 25,000—/ਪ੍ਰਤੀ ਮਹੀਨਾ ਤਨਖਾਹ ਦਿਤੀ ਜਾਵੇਗੀ।