ਬਲਾਕ ਨਰੋਟ ਜੈਮਲ ਸਿੰਘ ਵੱਲੋਂ ਚਲਾਈ ਗਈ ਦਾਖ਼ਲਾ ਪ੍ਰਚਾਰ ਵੈਨ 

  • ਲੋਕ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ** ਹਰਭਗਵੰਤ ਸਿੰਘ 
  • ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੌਰਾਨ ਨਰਸਰੀ ਜਮਾਤ ਵੀ ਸ਼ੁਰੂ:- ਡੀਜੀ ਸਿੰਘ

ਪਠਾਨਕੋਟ, 28 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰੋਟ ਜੈਮਲ ਸਿੰਘ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਪੰਕਜ ਅਰੋੜਾ ਦੀ ਅਗਵਾਈ ਹੇਠ ਦਾਖ਼ਲਾ ਪ੍ਰਚਾਰ ਵੈਨ ਚਲਾਈ ਗਈ। ਦਾਖ਼ਲਾ ਪ੍ਰਚਾਰ ਵੈਨ ਰੈਲੀ ਨੂੰ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਸਰਦਾਰ ਹਰਭਗਵੰਤ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀ ਡੀਜੀ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।  ਦਾਖ਼ਲਾ ਰੈਲੀ ਵੱਲੋਂ ਬਲਾਕ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੱਸ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਸਰਦਾਰ ਹਰਭਗਵੰਤ ਸਿੰਘ ਅਤੇ ਡੀਜੀ ਸਿੰਘ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 2 ਸਕੂਲ ਆਫ ਐਮੀਨੈਂਸ ਜ਼ਿਲ੍ਹਾ ਪਠਾਨਕੋਟ ਵਿੱਚ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਵਿੱਦਿਅਕ ਵਰ੍ਹੇ ਤੋਂ ਨਰਸਰੀ ਜਮਾਤ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਸਰਕਾਰੀ ਸਕੂਲਾਂ ਵਿਚ ਉੱਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿੱਦਿਆਰਥੀ ਸਮੇਂ ਦੇ ਹਾਣੀ ਹੋਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਬੀਪੀਈਓ ਸ੍ਰੀ ਪੰਕਜ ਅਰੋੜਾ ਨੇ ਇਸ ਵੈਨ ਦੇ ਜਰੀਏ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਵਿੱਚ ਡਿਜ਼ੀਟਲ ਢੰਗ ਨਾਲ ਹੋ ਰਹੀ ਪੜ੍ਹਾਈ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਸਕੂਲ ਲਗਪਗ ਇੰਟਰਨੈੱਟ ਨਾਲ ਜੁੜ ਚੁੱਕੇ ਹਨ, ਜਿਸ ਕਰ ਕੇ ਡਿਜ਼ੀਟਲ ਤਰੀਕੇ ਨਾਲ ਪੜ੍ਹਾਈ ਸ਼ੁਰੂ ਹੋ ਗਈ ਹੈ। ਇਸ ਲਈ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਚਾਰ ਵੈਨ ਵੱਲੋਂ ਅੱਜ ਇਲਾਕੇ ਦੇ ਪਿੰਡ ਬੇਗੋਵਾਲ ਤੋਂ ਸ਼ੁਰੂ ਕਰਕੇ ਹਰੀਮਪੁਰ, ਸ਼ਾਲੋਵਾਲ, ਤੰਗੋਸ਼ਾਹ, ਡੱਲਾਬਲੀਮ, ਅਲੀਖਾਂ, ਸ਼ਾਦੀਪੁਰ, ਤਾਰਾਗੜ੍ਹ, ਭਟੋਆ, ਨੰਗਲ ਫਰੀਦਾ, ਰਤਨਗੜ੍ਹ, ਜਾਨੀਚੱਕ, ਗੰਡੇ ਪਿੰਡੀ, ਹੈਬਤ ਪਿੰਡੀ, ਬਕਨੋਰ , ਦਰਸ਼ੋਪੁਰ, ਝੇਲਾ ਆਮਦਾ ਗੁਰਦਾਸਪੁਰ, ਝੇਲਾ ਆਮਦਾ ਸ਼ਕਰਗੜ੍ਹ, ਖੁਸ਼ੀਨਗਰ ਅਤੇ ਸਿਹੋੜਾ ਆਦਿ ਦੇ ਪਿੰਡਾਂ ਵਿੱਚ ਮਾਪਿਆਂ ਨੂੰ ਜਾਗਰੂਕ ਕਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਤੇ ਪ੍ਰਿੰਸੀਪਲ ਰਾਜ ਕੁਮਾਰ ਗੁਪਤਾ, ਸੰਜੀਵ ਮਨੀ ਸਮਾਰਟ ਸਕੂਲ ਕੋਆਰਡੀਨੇਟਰ, ਸੀਐਚਟੀ ਪਵਨ ਕੁਮਾਰ, ਮੈਡਮ ਸ਼ਰਿਸ਼ਟਾ, ਸਰਵਜੀਤ ਕੌਰ, ਅੰਜੂ ਬਾਲਾ, ਬਲਵਿੰਦਰ ਸਿੰਘ (ਸਾਰੇ ਸੀਐਚਟੀ) ਹੈਡ ਟੀਚਰ ਅਜੇ ਮਹਾਜਨ, ਰਾਜੇਸ਼ ਸੈਣੀ, ਬਲਕਾਰ ਅੱਤਰੀ, ਬਾਊ ਨਰੇਸ਼ ਕੁਮਾਰ, ਪੰਕਜ ਸ਼ਰਮਾ, ਮੈਡਮ ਗੁਰਸ਼ਰਨ ਕੌਰ, ਨਰੇਸ਼ ਕੁਮਾਰ ਸਹਿਤ ਬਹੁਤ ਸਾਰੇ ਅਧਿਆਪਕ ਹਾਜਰ ਸਨ।