ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਕਿਸਾਨ ਕਰ ਸਕਦੇ ਆਨਲਾਈਨ ਅਪਲਾਈ : ਡਿਪਟੀ ਕਮਿਸ਼ਨਰ

ਪਠਾਨਕੋਟ, 12 ਜੁਲਾਈ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਂਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨ ਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ—ਵੱਖ ਸਕੀਮਾਂ ਅਧੀਨ ਕਿਸਾਨ ਹਿੱਤਾਂ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਵੱਲੋਂ ਮਾਨਯੋਗ ਸ੍ਰੀ ਕੇ.ਏ.ਪੀ. ਸਿਨਹਾ (ਆਈ.ਏ.ਐਸ) ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ, ਸ.ਹਰਬੀਰ ਸਿੰਘ (ਆਈ.ਏ.ਐਸ.) ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ ਜੀ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।  ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ, ਡਾ. ਰਾਜਿੰਦਰ ਕੁਮਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਚਾਹਵਾਨ ਕਿਸਾਨ ਖੇਤੀਬਾੜੀ ਮਸ਼ੀਨਰੀ ਜਿਵੇਂ ਕਿ ਸੁਪਰ ਐਸ. ਐਮ. ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸ਼ਰੈਡਰ/ਮਲਚਰ,ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ,ਸੁਪਰ ਸੀਡਰ, ਬੇਲਰ, ਰੇਕ, ਸ਼ਰਬ ਮਾਸਟਰ/ ਰੋਟਰੀ ਸਲੈਸਰ, ਕਰਾਪ ਰੀਪਰ, ਉਲਟਾਵੇਂ ਪਲਾਓ, ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭ ਸੰਭਾਲ ਲਈ ਆਨਲਾਈਨ ਪੋਰਟਲ agrimachinerypb.com ਤੇ ਮਿਤੀ:20.07.2023 ਅਪਲਾਈ ਕਰ ਸਕਦੇ ਹਨ। ਐਸ.ਸੀ. ਕਿਸਾਨਾਂ ਲਈ ਸਕੀਮ ਅਧੀਨ ਵੱਖਰੇ ਤੌਰ ਤੇ ਫੰਡ ਉਪਲੱਬਧ ਹਨ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 20 ਜੁਲਾਈ 2023 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕਿਸਾਨ ਵਿਭਾਗ ਦੇ ਅਧੀਨ ਦਫ਼ਤਰਾਂ ਵਿੱਚ ਤਾਲਮੇਲ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ,  ਡਾ. ਰਾਜਿੰਦਰ ਕੁਮਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਖੇਤੀਬਾੜੀ ਮਸ਼ੀਨਰੀ ਖਰੀਦਣ ਲਈ ਸਮੇਂ ਸਿਰ ਅਪਲਾਈ ਕੀਤਾ ਜਾਵੇ ਤਾਂ ਕਿ ਧਰਤੀ ਦੀ ਹੋਂਦ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਬਚਾਇਆ ਜਾ ਸਕੇ।