- ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਤੇ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਬਟਾਲਾ, 18 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਂਦਾ, ਰਸਾਇਣ ਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫਸਰ,ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਖਾਦ ਡੀਲਰਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਖਾਂਦਾ ਬਾਰੇ ਦੱਸਿਆ ਡੀ ਏ ਪੀ ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ ਪੀ ਕੇ (12:32:16) ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ। ਐਨਪੀਕੇ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।