- ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ
ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਨੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ, ਮੱਛੀ ਪਾਲਣ, ਭੂਮੀ ਰੱਖਿਆ, ਪੀਐਸਪੀਸੀਐਲ, ਮੰਡੀ ਬੋਰਡ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜਿਲ੍ਹਾ ਤਰਨਤਾਰਨ ਦੇ ਸਮੂਹ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਤੁਰੰਤ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਕੋਲੋਂ ਬਕਾਇਆ ਰਹਿੰਦਾ ਮੁਆਵਜ਼ਾ ਇਕੱਠਾ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਜਨਵਰੀ, 2024 ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਤਰਨਤਾਰਨ ਦੇ ਮੀਟਿੰਗ ਹਾਲ ਵਿਖੇ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਨਕਲੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਟੀਚੇ ਅਨੁਸਾਰ ਸੈਂਪਲ ਲਏ ਜਾਣ। ਉਨ੍ਹਾਂ ਡਿਪਟੀ ਡਾਇਰੈਕਟਰ ਡੇਅਰੀ ਅਤੇ ਡਿਪਟੀ ਡਾਇਰੈਕਟਰ ਕੇ.ਵੀ.ਕੇ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਦੁੱਧ ਟੈਸਟਿੰਗ ਕਿੱਟਾਂ ਲੋਕਾਂ ਨੂੰ ਘਰ ਬੈਠੇ ਦੁੱਧ ਟੈਸਟ ਕਰਨ ਲਈ ਦੇਣ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਸਹੀ ਚੈਨਲ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਬਕਾਇਆ ਕੰਮ ਟੀਚਿਆਂ ਅਨੁਸਾਰ ਸਮੇਂ ਅੰਦਰ ਮੁਕੰਮਲ ਕੀਤੇ ਜਾਣ।