ਬਟਾਲਾ ਸ਼ਹਿਰ ਅੰਦਰ ਦਿਨ ਅਤੇ ਸ਼ਾਮ ਵੇਲੇ ਕਰਵਾਈ ਜਾ ਰਹੀ ਫੋਗਿੰਗ

  • ਨਗਰ ਨਿਗਮ ਬਟਾਲਾ ਨੇ ਡੇਂਗੂ ਦੀ ਰੋਕਥਾਮ ਲਈ ਵਿੱਢੀ ਮੁਹਿੰਮ

ਬਟਾਲਾ, 14 ਸਤੰਬਰ : ਡਾ. ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਟਾਲਾ ਵੱਲੋਂ ਲੋਕਾਂ ਨੂੰ ਡੇਗੂ ਦੀ ਰੋਕਥਾਮ ਲਈ ਜਾਗਰੂਕ ਕਰਨ ਦੇ ਨਾਲ ਸ਼ਹਿਰ ਅੰਦਰ ਲਗਾਤਾਰ ਵੱਖ-ਵੱਖ ਖੇਤਰਾਂ ਵਿੱਚ ਦਿਨ ਅਤੇ ਸ਼ਾਮ ਵੇਲੇ ਫੋਗਿੰਗ ਕਰਵਾਈ ਜਾ ਰਹੀ ਹੈ। ਨਗਰ ਨਿਗਮ ਦੀ ਟੀਮ ਵਲੋਂ ਸ਼ਿਵ ਸੰਕਰ ਮੁਹੱਲਾ, ਗਾਊਂਸਪੁਰਾ, ਮੁਰਗੀ ਮੁਹੱਲਾ ਤੇ ਗਾਂਧੀ ਚੋਂਕ ਬਟਾਲਾ ਆਦਿ ਵਿਖੇ ਫੋਗਿੰਗ ਕਰਵਾਈ ਗਈ। ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਸ਼ਹਿਰੀ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟੈਂਕੀਆਂ, ਫਰਿੱਜ ਦੇ ਪਿੱਛੇ ਲੱਗੀ ਟ੍ਰੇਅ ਵਿਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁਕਾ ਦਿਤਾ ਜਾਵੇ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ। ਨਗਰ ਨਿਗਮ ਦੀਆਂ ਟੀਮਾਂ ਵਲੋਂ ਘਰਾਂ ਵਿੱਚ ਕੂਲਰ, ਟਾਇਰਾਂ, ਗਮਲੇ, ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵਲੋਂ  ਦਿਨ ਅਤੇ ਸ਼ਾਮ ਵੇਲੇ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸੈਨੇਟਰੀ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਦੀਆਂ ਹਦਾਇਤਾਂ ਅੰਦਰ ਸ਼ਹਿਰ ਅੰਦਰ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਡੇਂਗੂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫੋਗਿੰਗ ਕਰਵਾਉਣ ਸਬੰਧੀ 82889-98189 ਅਤੇ 62831-57990 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।