ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਮੰਦਰ ਸਾਹਿਬ ਹੋਏ ਨਤਮਸਤਕ

  • ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਸੀਟ ਤੋਂ ਐਲਾਨਿਆ ਗਿਆ ਹੈ ਉਮੀਦਵਾਰ

ਚੰਡੀਗੜ੍ਹ, 15 ਅਪ੍ਰੈਲ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਚੰਨੀ ਨੂੰ ਉਮੀਦਵਾਰ ਐਲਾਨਿਆ ਹੈ। ਟਿਕਟ ਮਿਲਣ ਦੀ ਖੁਸ਼ੀ ‘ਚ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸੋਮਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੱਥਾ ਟੇਕਣ ਲਈ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਪੁੱਜੇ। ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਨ੍ਹਾਂ ਨਾਲ ਜਲੰਧਰ ਦੇ ਵਿਧਾਇਕ ਪਰਗਟ ਸਿੰਘ, ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਰਾਜਿੰਦਰ ਸਿੰਘ ਬਾਬਾ ਵੀ ਨਜ਼ਰ ਆਏ। ਇਸ ਤੋਂ ਇਲਾਵਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਅਤੇ ਨਕੋਦਰ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਡਾ: ਨਵਜੋਤ ਦਹੀਆ ਵੀ ਹਾਜ਼ਰ ਸਨ।