ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਲੜਕੀਆਂ ਲਈ ਮੁਫਤ ਕੋਚਿੰਗ ਕਲਾਸਾਂ ਸ਼ੁਰੂ

ਅੰਮ੍ਰਿਤਸਰ 30 ਅਗਸਤ 2024 : ਕੈਬਨਿਟ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ , ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੀਆਂ ਹਦਾਇਤਾਂ ਅਨੁਸਾਰ , ਸਹਾਇਕ ਕਮਿਸ਼ਨਰ (ਯੂ.ਟੀ) ਸ਼੍ਰੀਮਤੀ ਸੋਨਮ ਦੀ ਅਗਵਾਈ ਹੇਠ ਅੱਜ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਤਹਿਤ ਲੜਕੀਆਂ ਲਈ ਮੁਫਤ ਕੋਚਿੰਗ ਕਲਾਸਾਂ ਸ਼ੁਰੂ ਕਰਨ ਸਬੰਧੀ ਜਨਤਕ ਨੋਟਿਸ ਤੇ ਸਰਵੇ ਤੋਂ ਬਾਅਦ ਹਾਜਰ ਹੋਏ ਗਯਾਨਮ ਇੰਸਟੀਚਿਊਟ, ਆਈ.ਬੀ.ਟੀ ਇੰਸਟੀਚਿਊਟ ਅਤੇ  ਈ.ਡੀ.ਐਕਸ ਇੰਸਟੀਚਿਊਟ ਵੱਲੋਂ ਇਸ ਸਬੰਧੀ ਆਪਣੀ ਪੇਸ਼ਕਾਰੀ ਪੇਸ਼ ਕੀਤੀ ਗਈ। ਇਸ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ,ਜ਼ਿਲਾ ਭਲਾਈ ਅਫਸਰ ਸ਼੍ਰੀ ਪਲਵ ਸ੍ਰੇਸ਼ਠਾ, ਜ਼ਿਲਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਦੀਪ ਕੌਰ, ਸ਼੍ਰੀ ਨਰੇਸ਼ ਕੁਮਾਰ ਰੋਜ਼ਗਾਰ ਅਫਸਰ, ਸ਼੍ਰੀ ਤੀਰਥਪਾਲ ਸਿੰਘ ਡਿਪਟੀ ਸੀ.ਈ.ਓ, ਤੇ ਸ਼੍ਰੀ ਗੌਰਵ ਕੁਮਾਰ ਕਰੀਅਰ ਕਾਊਂਸਲਰ ਹਾਜ਼ਰ ਸਨ। ਸਹਾਇਕ ਕਮਿਸ਼ਨਰ (ਯੂ.ਟੀ) ਵੱਲੋਂ ਲੜਕੀਆਂ ਨੂੰ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਗਿਆ ਅਤੇ ਗੂਗਲ ਲਿੰਕ https://tinyurl.com/dbeeasrfree coaching ਉੱਤੇ ਰਜਿਸਟਰ ਕਰਨ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 9915789068 ਉੱਤੇ ਜਾਂ ਕਿਸੇ ਕੰਮ ਵਾਲੇ ਦਿਨ ਆਪ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ।