ਵਿਦੇਸ਼ਾਂ ’ਚੋਂ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਲਿਆਉਣ ਲਈ ਭਾਰਤ ਸਰਕਾਰ ਵਲੋਂ e-CARe ਪੋਰਟਲ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ

  • ਪੰਜਾਬ ਸਰਕਾਰ ਦੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਲੋਕਾਂ ਨੂੰ ਦਿੱਤੀ ਲੋੜੀਂਦੀ ਜਾਣਕਾਰੀ

ਤਰਨ ਤਾਰਨ, 05 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੇਂਦਰੀ ਮੰਤਰਾਲੇ ਵਲੋਂ ਵਿਦੇਸ਼ਾਂ ਵਿਚੋਂ ਪਰਵਾਸੀ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਮੰਗਵਾਉਣ ਸਬੰਧੀ e-CARe ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਬੇਨਤੀਕਾਰ ਸਿੱਧੇ ਹੀ ਪੋਰਟਲ https://ecare.mohfw.gov.in/ ’ਤੇ ਆਪਣੀ ਅਰਜ਼ੀ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਪੰਜਾਬ ਸਰਕਾਰ ਦੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਪੋਰਟਲ ਸਬੰਧੀ ਜਾਣੂ ਕਰਵਾਉਣ ਲਈ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ ਤਾਂ ਜੋ ਅਜਿਹੇ ਕੇਸਾਂ ਦੌਰਾਨ ਲੋਕ ਆਪਣੀ ਬੇਨਤੀ ਪੋਰਟਲ ਤੇ ਪਾ ਸਕਣ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ 24X7 ਚਲਾਏ ਜਾ ਰਹੇ ਇਸ ਪੋਰਟਲ ਦਾ ਮਕਸਦ ਵਿਦੇਸ਼ਾਂ ਵਿਚ ਮੌਤ ਹੋ ਜਾਣ ਦੀ ਸੂਰਤ ਵਿਚ ਭਾਰਤੀਆਂ ਦੀ ਮ੍ਰਿਤਕ ਦੇਹ ਨੂੰ ਸੁਚੱਜੀ ਪ੍ਰਕਿਰਿਆ ਰਾਹੀਂ ਬਿਨ੍ਹਾਂ ਕਿਸੇ ਰੁਕਾਵਟ ਅਤੇ ਦੇਰੀ ਤੋਂ ਆਪਣੇ ਵਤਨ ਲਿਆਉਣਾ ਹੈ।