ਬਟਾਲਾ, 7 ਨਵੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਸਵਾਮੀ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਅਚਲੇਸ਼ਵਰ ਧਾਮ ਵਿਖੇ 10 ਅਤੇ 11 ਨਵੰਬਰ ਨੂੰ ਨੌਵੀਂ ਦਸਵੀਂ ਦੇ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆ ਐਸ.ਡੀ.ਐਮ. ਬਟਾਲਾ ਵਿਰਕਮਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅੱਚਲ ਸਾਹਿਬ ਦਾ ਸਲਾਨਾ ਜੋੜ ਮੇਲਾ ਜੋ ਕਿ ਵੱਡੇ ਪੱਧਰ ਤੇ 10 ਅਤੇ 11 ਨਵੰਬਰ ਨੂੰ ਮਨਾਇਆ ਜਾ ਰਿਹਾ ਜਿਸ ਵਿੱਚ ਇਲਾਕੇ ਦੀਆਂ ਦੂਰ ਦੁਰਾਡੇ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਲਈ ਸੰਗਤਾਂ ਨੂੰ ਕੋਈ ਵੀ ਪਰੇਸ਼ਾਨੀ ਨਾ ਆਵੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੈਨਟਰੀ ਇੰਸਪੈਕਟਰ ਬਟਾਲਾ ਸ਼੍ਰੀ ਅਚਲੇਸ਼ਵਰ ਧਾਮ ਵਿਖੇ ਸਫਾਈ ਆਦਿ ਦੇ ਉੱਚਿਤ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸੇ ਤਰ੍ਹਾ ਫਾਇਰ ਬਿਰਗ੍ਡ ਵਿਭਾਗ,ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਬਿਜਲੀ ਵਿਭਾਗ ਆਪਣੇ ਨਾਲ ਸਬੰਧਤ ਕੰਮ ਕਰਨ ਲਈ ਕਿਹਾ ਗਿਆ ਹੈ। ਐਸ.ਡੀ.ਐਮ. ਬਟਾਲਾ ਵੱਲ਼ੋਂ ਜਰਨਲ ਮੈਨੇਜਰ ਬਟਾਲਾ ਨੂੰ ਸਪੈਸ਼ਲ ਬੱਸਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਹ ਬੱਸਾਂ ਕਪੂਰੀ ਗੇਟ, ਅਨੰਦ ਭਵਨ, ਬਟਾਲਾ ਤੋਂ ਸ੍ਰੀ ਅਚਲੇਸ਼ਵਰ ਧਾਮ ਤੱਕ ਚਲਣਗੀਆਂ। ਇਸ ਤੋਂ ਇਲਾਵਾ ਜਨਰਲ ਬੱਸ ਸਟੈਂਡ ਬਟਾਲਾ ਤੋਂ ਚਲਣ ਵਾਲੀਆ ਸਾਰੀਆਂ ਬੱਸਾਂ ਦੇ ਚਾਲਕਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਉਕਤ ਮਿਤੀਆਂ ਨੂੰ ਬਟਾਲਾ ਤੋਂ ਅਚਲੇਸ਼ਵਰ ਧਾਮ ਅਤੇ ਉਥੋਂ ਵਾਪਸ ਆਉਣ ਵਾਲੀਆਂ ਸਵਾਰੀਆਂ ਨੂੰ ਉਤਾਰਨ ਅਤੇ ਚੜਾਉਣ।